ਅਧਿਆਪਕ ਦਿਵਸ: ਗੁਰਮੀਤ ਸਿੰਘ ਦਾ ਚੰਗੀਆਂ ਸੇਵਾਵਾਂ ਲਈ ਸਟੇਟ ਐਵਾਰਡ ਨਾਲ ਸਨਮਾਨ - state awardy 2020
ਤਰਨਤਾਰਨ: ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਨੇ ਅਧਿਆਪਕ ਦਿਵਸ 'ਤੇ ਮਾਸਟਰ ਗੁਰਮੀਤ ਸਿੰਘ ਭੁੱਲਰ ਨੂੰ ਸਟੇਟ ਐਵਾਰਡ ਨਾਲ ਸਨਮਾਨਤ ਕੀਤਾ ਗਿਆ ਹੈ। ਉਨ੍ਹਾਂ ਨੂੰ ਇਹ ਐਵਾਰਡ ਚੰਗੀਆਂ ਸੇਵਾਵਾਂ ਲਈ ਦਿੱਤਾ ਗਿਆ। ਐਵਾਰਡ ਮਿਲਣ ਕਾਰਨ ਗੁਰਮੀਤ ਸਿੰਘ ਭੁੱਲਰ ਦੇ ਪਰਿਵਾਰ ਅਤੇ ਪਿੰਡ ਵਾਸੀਆਂ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਗਈ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨੇ ਗੁਰਮੀਤ ਸਿੰਘ ਦਾ ਮੂੰਹ ਮਿੱਠਾ ਕਰਵਾ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ। ਮਾਸਟਰ ਗੁਰਮੀਤ ਸਿੰਘ ਨੇ ਗੱਲਬਾਤ ਦੌਰਾਨ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਐਵਾਰਡ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹੇ ਭਰ ਵਿੱਚੋਂ ਉਨ੍ਹਾਂ ਨੂੰ ਚੁਣਿਆ ਗਿਆ। ਉਨ੍ਹਾਂ ਕਿਹਾ ਉਹ ਅੱਗੇ ਵੀ ਇਸੇ ਤਰ੍ਹਾਂ ਕੌਮੀ ਐਵਾਰਡ ਲਈ ਕੋਸ਼ਿਸ਼ਾਂ ਜਾਰੀ ਰੱਖਣਗੇ।