ਮਾਨਸਾ 'ਚ ਅਧਿਆਪਕ ਫ਼ਰੰਟ ਨੇ ਭਾਰਤ ਬੰਦ ਦੇ ਸਮਰਥਨ 'ਚ ਕੀਤਾ ਰੋਸ ਮਾਰਚ - ਭਾਰਤ ਬੰਦ ਵਿੱਚ ਵੱਡੀ ਸ਼ਮੂਲੀਅਤ ਕਰਨ ਦਾ ਐਲਾਨ
ਮਾਨਸਾ: ਖੇਤੀ ਕਾਨੂੰਨਾਂ ਵਿਰੁੱਧ ਸੋਮਵਾਰ ਸ਼ਹਿਰ ਵਿੱਚ ਡੈਮੋਕ੍ਰੇਟਿਕ ਟੀਚਰ ਫ਼ਰੰਟ ਨੇ ਕਿਸਾਨਾਂ ਦੀ ਹਮਾਇਤ ਕਰਦੇ ਹੋਏ ਭਾਰਤ ਬੰਦ ਵਿੱਚ ਵੱਡੀ ਸ਼ਮੂਲੀਅਤ ਕਰਨ ਦਾ ਐਲਾਨ ਕੀਤਾ ਹੈ। ਟੀਚਰ ਫ਼ਰੰਟ ਨੇ ਸ਼ਹਿਰ ਵਿੱਚ ਕੇਂਦਰ ਸਰਕਾਰ ਵਿਰੁੱਧ ਇੱਕ ਰੋਸ ਰੈਲੀ ਕਰਕੇ ਬੰਦ ਦੇ ਸਮਰਥਨ ਵਿੱਚ ਲੋਕਾਂ ਨੂੰ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ। ਫ਼ਰੰਟ ਦੇ ਆਗੂਆਂ ਕਰਮਜੀਤ ਸਿੰਘ ਤੇ ਗੁਰਪਿਆਰ ਕੋਟਲੀ ਨੇ ਕਿਹਾ ਕਿ ਉਹ ਭਾਰਤ ਬੰਦ ਦੀ ਹਮਾਇਤ ਕਰਦੇ ਹਨ ਤੇ ਉਹ ਕਿਸਾਨ ਜਥੇਬੰਦੀਆਂ ਦੇ ਮੋਢੇ ਨਾਲ ਮੋਢਾ ਜੋੜ ਕੇ ਭਾਰਤ ਬੰਦ ਸਫ਼ਲ ਬਣਾਉਣ ਲਈ ਹਰ ਕੋਸ਼ਿਸ਼ ਕਰਨਗੇ ਤੇ ਕਿਸਾਨ ਜਥੇਬੰਦੀਆਂ ਵੱਲੋਂ ਜਿੱਥੇ ਵੀ ਸੱਦਾ ਦਿੱਤਾ ਜਾਵੇਗਾ ਉਹ ਵੱਡੀ ਪੱਧਰ 'ਤੇ ਸ਼ਮੂਲੀਅਤ ਕਰਨਗੇ।