ਪੰਜਾਬ

punjab

ETV Bharat / videos

TET Teachers:ਅਧਿਆਪਕਾਂ ਨੇ ਸਿੱਖਿਆ ਮੰਤਰੀ ਖਿਲਾਫ਼ ਕੱਢੀ ਭੜਾਸ - ਪੁਤਲੇ ਸਾੜੇ

By

Published : Jun 3, 2021, 6:56 PM IST

ਅੰਮ੍ਰਿਤਸਰ:ਸੂਬੇ ਚ ਅਧਿਆਪਕਾਂ(teachers) ਵਲੋਂ ਆਪਣੀਆਂ ਮੰਗਾਂ(demands) ਨੂੰ ਲੈਕੇ ਪਿਛਲੇ ਕਈ ਮਹੀਨਿਆਂ ਤੋਂ ਰੋਸ ਪ੍ਰਦਰਸ਼ਨ(protest) ਕੀਤੇ ਜਾ ਰਹੇ ਹਨ।ਅੰਮ੍ਰਿਤਸਰ ਦੇ ਵਿੱਚ ਸਾਂਝਾ ਅਧਿਆਪਕ ਮੋਰਚਾ ਦੇ ਵਲੋਂ ਡੀਈਓ ਦਫਤਰ ਦੇ ਬਾਹਰ ਧਰਨਾ ਦੇ ਕੇ ਸਰਕਾਰ ਖਿਲਾਫ਼ ਭੜਾਸ ਕੱਢੀ ਗਈ।ਇਸ ਮੌਕੇ ਅਧਿਆਪਕਾਂ ਨੇ ਸਰਕਾਰ(government) ਖਿਲਾਫ਼ ਜੰਮਕੇ ਨਾਅਰੇਬਾਜੀ ਕੀਤੀ ਤੇ ਸ਼ਹਿਰ ਚ ਸਰਕਾਰ ਦੇ ਪੁਤਲੇ ਸਾੜੇ।ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਵਲੋਂ ਆਪਣੀਆਂ ਮੰਗਾਂ ਨੂੰ ਲੈਕੇ ਡੀਸੀ ਨੂੰ ਮੰਗ ਪੱਤਰ ਵੀ ਦਿੱਤਾ ਤੇ ਆਪਣੀਆਂ ਮੰਗਾਂ ਸਰਕਾਰ ਤੱਕ ਪਹੁੰਚਣ ਦੀ ਅਪੀਲ ਕੀਤੀ।ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਸਰਕਾਰ ਤੇ ਇਲਜ਼ਾਮ ਲਗਾਏ ਕਿ ਸਰਕਾਰ ਵਲੋਂ ਉਨ੍ਹਾਂ ਨਾਲ ਵਾਅਦਾਖਿਲਾਫੀ ਕੀਤੀ ਗਈ ਹੈ ਜਿਸ ਕਰਕੇ ਅਜੇ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ।ਇਸ ਦੌਰਾਨ ਉਨ੍ਹਾਂ ਸੂਬਾ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਆਉਣ ਵਾਲੇ ਦਿਨਾਂ ਦੇ ਵਿੱਚ ਉਨ੍ਹਾਂ ਦੀ ਮੰਗਾਂ ਦੇ ਵੱਲ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।

ABOUT THE AUTHOR

...view details