ਅਧਿਆਪਕਾ ਵੱਲੋਂ ਮਨਪ੍ਰੀਤ ਬਾਦਲ ਦਾ ਪੁਤਲਾ ਸਾੜ ਕੀਤਾ ਗਿਆ ਰੋਸ ਪ੍ਰਦਰਸ਼ਨ - teachers protest against manpreet badal
ਫਗਵਾੜਾ: ਪੰਜਾਬ ਸਰਕਾਰ ਵਿਰੁੱਧ ਅਧਿਆਪਕਾਂ ਨੇ ਇੱਕ ਵਾਰ ਮੁੜ ਤੋਂ ਰੋਸ ਪ੍ਰਦਰਸ਼ਨ ਕੀਤਾ ਹੈ। ਅਧਿਆਪਕਾਂ ਨੇ ਸਰਕਾਰ 'ਤੇ ਭੱਤਿਆਂ ਵਿੱਚ ਕਟੌਤੀ ਕਰਨ ਦੇ ਦੋਸ਼ ਲਾਏ ਹਨ। ਇਸ ਮੌਕੇ ਅਧਿਆਪਕਾਂ ਨੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੁੱਤਲਾ ਫੁੱਕ ਆਪਣਾ ਰੋਸ ਜ਼ਾਹਿਰ ਕੀਤਾ। ਪ੍ਰਦਰਸ਼ਨਕਾਰੀ ਨਰੇਸ਼ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹੁਣ ਮੁਲਾਜ਼ਮਾਂ ਦਾ ਮੋਬਾਈਲ ਭੱਤਾ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਪਹਿਲਾਂ ਹੀ ਵਿਭਾਗੀ ਕੰਮਾਂ ਲਈ ਹਜ਼ਾਰਾਂ ਰੁਪਏ ਮੋਬਾਈਲ ਅਤੇ ਇੰਟਰਨੈੱਟ ਡਾਟੇ ਦੇ ਰੂਪ ਵਿੱਚ ਆਪਣੀਆਂ ਜੇਬਾਂ ਵਿੱਚੋਂ ਖਰਚ ਕਰ ਰਹੇ ਹਨ। ਅਜਿਹੇ 'ਚ ਸਰਕਾਰ ਵੱਲੋਂ ਭੱਤਿਆਂ ਵਿੱਚ ਕਟੌਤੀ ਕਰਨਾ ਉਨ੍ਹਾਂ ਦਾ ਨਿੰਦਣਯੋਗ ਕਦਮ ਹੈ। ਉਨ੍ਹਾਂ ਕਿਹਾ ਕਿ ਜੇ ਸਰਕਾਰ ਜਲਦ ਆਪਣਾ ਫੈਸਲਾ ਨਹੀਂ ਬਦਲਦੀ ਤਾਂ ਉਹ ਆਉਂਣ ਵਾਲੇ ਸਮੇਂ 'ਚ ਸੰਘਰਸ਼ ਹੋਰ ਤਿੱਖਾ ਕਰ ਦੇਣਗੇ।