ਸੰਗਰੂਰ: ਅਧਿਆਪਕਾਂ ਵੱਲੋਂ ਕੀਤਾ ਗਿਆ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ - teachers protest in sangrur
ਸੰਗਰੂਰ ਦੇ ਸਿੱਖਿਆ ਮੰਤਰੀ ਦੇ ਘਰ ਸਾਹਮਣੇ ਵੱਡੀ ਗਿਣਤੀ ਵਿੱਚ ਅਧਿਆਪਕਾਂ ਵੱਲੋਂ ਧਰਨਾ ਦਿੱਤਾ ਗਿਆ। ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਉਨ੍ਹਾਂ ਦਾ ਰਹਾਇਸ਼ੀ ਜਗ੍ਹਾ ਤੋਂ ਦੂਰ ਤਬਾਦਲਾ ਕੀਤਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਉਹ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਅਧਿਆਪਕਾਂ ਦੇ ਨਾਲ ਉਨ੍ਹਾਂ ਦੇ ਬੱਚੇ ਵੀ ਇਸ ਧਰਨੇ ਦਾ ਹਿੱਸਾ ਬਣੇ।