ਅਧਿਆਪਕ ਯੂਨੀਅਨ ਵੱਲੋਂ ਪੈਨਸ਼ਨਾਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸ਼ਨ - ਕਾਪੀਆਂ ਸਾੜ ਕੀਤਾ ਰੋਸ ਪ੍ਰਦਰਸ਼ਨ
ਜਲੰਧਰ: ਫਿਲੌਰ ਵਿਖੇ ਪੰਜਾਬ ਟੀਚਰ ਯੂਨੀਅਨ ਵੱਲੋਂ ਪੈਨਸ਼ਨ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਪੰਜਾਬ ਸਰਕਾਰ ਦਾ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਹਰ ਰੋਜ਼ ਨਵੀਂ ਸਕੀਮਾਂ ਲਾਗੂ ਕਰ ਰਹੀਆਂ ਹਨ ਅਤੇ ਜਿਸ ਕਾਰਨ ਅਧਿਆਪਕ ਪੂਰੀ ਤਰ੍ਹਾਂ ਨਿਰਾਸ਼ ਹਨ। ਸਰਕਾਰ ਜੋ ਵੀ ਸਕੀਮਾਂ ਲਾਗੂ ਕਰ ਰਹੀਆਂ ਹਨ ਉਹ ਟੀਚਰਾਂ ਦੇ ਹਿੱਤਾਂ ਲਈ ਨਹੀਂ ਹਨ। ਜਿਸ ਕਾਰਨ ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਜੋ ਪੁਰਾਣੀਆਂ ਪੈਨਸ਼ਨਾਂ ਪਹਿਲੇ ਦਿੱਤੀਆਂ ਜਾ ਰਹੀਆਂ ਸਨ ਉਹੀ ਦੇਣ। ਸਰਕਾਰ ਵੱਲੋਂ ਦਿੱਤੀ ਜਾ ਰਹੀ ਘੱਟ ਪੈਨਸ਼ਨ ਦੇ ਕਾਰਨ ਉਹ ਆਪਣੇ ਘਰ ਦਾ ਗੁਜ਼ਾਰਾ ਨਹੀਂ ਕਰ ਸਕਦੇ।