ਪੰਜਾਬ

punjab

By

Published : Nov 1, 2021, 12:57 PM IST

ETV Bharat / videos

ਸ਼ਹੀਦ ਮਨਜੀਤ ਸਿੰਘ ਦੇ ਸਸਕਾਰ ਮੌਕੇ ਪਰਿਵਾਰ ਦਾ ਵਿਲਾਪ ਦੇਖ ਸਭ ਦੇ ਅੱਖਾਂ ਚੋਂ ਵਗੇ ਹੰਝੂ

ਹੁਸ਼ਿਆਰਪੁਰ: ਸ਼ਨੀਵਾਰ ਨੂੰ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲੇ 'ਚ ਕੰਟਰੋਲ ਰੇਖਾ (ਐੱਲ.ਓ.ਸੀ.) ਦੇ ਨਾਲ-ਨਾਲ ਇਕ ਚੌਕੀ ਨੇੜੇ ਗਸ਼ਤ ਦੌਰਾਨ ਬਾਰੂਦੀ ਸੁਰੰਗ ਦੇ ਧਮਾਕੇ 'ਚ ਇਕ ਅਧਿਕਾਰੀ ਸਮੇਤ ਫੌਜ ਦੇ 2 ਜਵਾਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਸ਼ਹੀਦ ਹੋਏ ਜਵਾਨਾਂ ’ਚ ਸਿਪਾਹੀ ਮਨਜੀਤ ਸਿੰਘ ਵੀ ਸ਼ਾਮਲ ਸਨ। ਜਿਨ੍ਹਾਂ ਨੇ ਦੇਸ਼ ਦੀ ਸੇਵਾ ਅਤੇ ਰੱਖਿਆ ਕਰਦਿਆਂ ਆਪਣੀ ਜਾਨ ਕੁਰਬਾਨ ਕਰ ਦਿੱਤੀ। ਦੱਸ ਦਈਏ ਕਿ ਸ਼ਹੀਦ ਸਿਪਾਹੀ ਮਨਜੀਤ ਸਿੰਘ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਿੰਡ ਖੇੜਾ ਕੋਟਲੀ (ਤਹਿਸੀਲ ਦਸੂਹਾ) ਵਿਖੇ ਪਹੁੰਚ ਚੁੱਕੀ ਹੈ। ਇਸ ਦੌਰਾਨ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਹੈ।

ABOUT THE AUTHOR

...view details