ਗਣਤੰਤਰ ਦਿਵਸ ਮਨਾਉਣ ਸਬੰਧੀ ਫਿਲੌਰ 'ਚ ਤਹਿਸੀਲਦਾਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਬੈਠਕ - ਤਹਿਸੀਲਦਾਰ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਬੈਠਕ
ਜਲੰਧਰ: 26 ਜਨਵਰੀ ਨੂੰ ਜਲੰਧਰ ਦੇ ਕਸਬਾ ਫਿਲੌਰ ਵਿਖੇ ਗਣਤੰਤਰ ਦਿਵਸ ਮਨਾਉਣ ਸਬੰਧੀ ਤਿਆਰੀਆਂ ਨੂੰ ਲੈ ਕੇ ਤਹਿਸੀਲਦਾਰ ਨੇ ਜ਼ਿਲ੍ਹੇ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਬੈਠਕ ਦੀ ਅਗਵਾਈ ਤਹਿਸੀਲਦਾਰ ਤਪਨ ਭਨੋਟ ਨੇ ਕੀਤੀ। ਤਹਿਸੀਲਦਾਰ ਨੇ ਦੱਸਿਆ ਕਿ ਉਪ ਮੈਜਿਸਟ੍ਰੇਟ ਫਿਲੌਰ ਦੇ ਹੁਕਮਾਂ ਮੁਤਾਬਕ ਇਹ ਬੈਠਕ ਵੱਖ-ਵੱਖ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਗਈ ਹੈ। ਇਸ 'ਚ ਕੋਰੋਨਾ ਵਾਇਰਸ ਦੇ ਚਲਦੇ ਪ੍ਰਬੰਧ ਮੁਕੰਮਲ ਕੀਤੇ ਜਾਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ, ਸਕੂਲ ਤੇ ਕਾਲਜਾਂ ਸਣੇ ਹੋਰਨਾਂ ਅਦਾਰਿਆਂ ਨੂੰ ਕੋਰੋਨਾ ਵਾਇਰਸ ਸਬੰਧੀ ਹਦਾਇਤਾਂ ਨੂੰ ਧਿਆਨ 'ਚ ਰੱਖਦਿਆਂ ਪ੍ਰੋਗਰਾਮ ਕਰਨ ਲਈ ਕਿਹਾ ਗਿਆ ਹੈ। ਪ੍ਰੋਗਰਾਮ 'ਚ ਮਹਿਜ਼ 50 ਫੀਸਦੀ ਲੋਕ ਹੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਪ੍ਰੋਗਰਾਮ 'ਚ ਸ਼ਾਮਲ ਹੋਣ ਵਾਲੇ ਲੋਕਾਂ ਲਈ ਮਾਸਕ ਪਾਉਣਾ, ਸਮਾਜਿਕ ਦੂਰੀ ਦੀ ਪਾਲਣਾ ਸਣੇ ਕੋਰੋਨਾ ਸਬੰਧੀ ਹਿਦਾਇਤਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ।