ਮੋਗਾ 'ਚ ਟੈਂਟ, ਡੀਜੇ ਅਤੇ ਲਾਈਟ ਵਾਲਿਆਂ ਨੇ ਕੀਤਾ ਰੋਸ ਪ੍ਰਦਰਸ਼ਨ
ਮੋਗਾ: ਕੋਰੋਨਾ ਮਹਾਂਮਾਰੀ ਦਾ ਸਭ ਤੋਂ ਵੱਧ ਅਸਰ ਛੋਟੇ ਵੱਡੇ ਕਾਰੋਬਾਰ 'ਤੇ ਪਿਆ ਹੈ। ਵਿਆਹਾਂ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ ਅਜਿਹੇ 'ਚ ਸਰਕਾਰ ਨੇ ਵਿਆਹ ਸਮਾਗਮਾਂ 'ਚ 30 ਲੋਕਾਂ ਦੇ ਸ਼ਾਮਲ ਹੋਣ ਦੀ ਹੀ ਇਜਾਜ਼ਤ ਦਿੱਤੀ ਹੈ। ਸਰਕਾਰ ਦੇ ਇਸ ਫੈਸਲੇ ਦਾ ਸਭ ਤੋਂ ਵੱਧ ਅਸਰ ਵਿਆਹ ਸਮਾਗਮਾਂ ਨਾਲ ਜੁੜੇ ਲੋਕਾਂ 'ਤੇ ਹੀ ਪਿਆ ਹੈ। ਮੋਗਾ ਵਿੱਚ ਟੈਂਟ, ਡੀਜੇ ਅਤੇ ਲਾਈਟ ਵਾਲਿਆਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਰੋਸ ਮਾਰਚ ਕੱਢਿਆ ਗਿਆ ਹੈ। ਪ੍ਰਦਰਸ਼ਨ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਉਨ੍ਹਾਂ ਬਾਰੇ ਵੀ ਸੋਚਣਾ ਚਾਹੀਦਾ ਹੈ। ਦੇਸ਼ 'ਚ ਲੱਗੇ ਲੌਕਡਾਊਨ ਕਾਰਨ ਪਹਿਲਾਂ ਹੀ ਉਨ੍ਹਾਂ ਦਾ ਕੰਮਕਾਜ ਠੱਪ ਸੀ। ਇਸ ਦੌਰਾਨ ਉਨ੍ਹਾਂ ਆਪਣਾ ਇੱਕ ਮੰਗ ਪੱਤਰ ਡਿਪਟੀ ਕਮਿਸ਼ਨਰ ਸੌਂਪਿਆ।