J&K ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦਾ ਕਾਰਜਕਾਲ 3 ਮਹੀਨਿਆਂ ਲਈ ਵਧਿਆ - ਜੰਮੂ ਗੁਰਦੁਆਰਾ ਕਮੇਟੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ 'ਤੇ ਵੀਡੀਓ ਸਾਂਝੀ ਕਰ ਕੇ ਦੱਸਿਆ ਕਿ ਕੁਝ ਦਿਨ ਪਹਿਲਾਂ ਜੰਮੂ ਅਤੇ ਕਸ਼ਮੀਰ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਉਨ੍ਹਾਂ ਨਾਲ ਸੰਪਰਕ ਕੀਤਾ ਸੀ ਕਿ ਉਨ੍ਹਾਂ ਦਾ ਕਾਰਜਕਾਲ ਖ਼ਤਮ ਹੋ ਰਿਹਾ ਹੈ। ਕੋਰੋਨਾ ਵਾਇਰਸ ਕਾਰਨ ਚੋਣਾਂ ਨਹੀਂ ਹੋ ਸਕਦੀਆਂ। ਬਾਦਲ ਨੇ ਕਿਹਾ ਕਿ ਉਨ੍ਹਾਂ ਨੇ ਇਸ ਬਾਬਤ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਰਾਬਤਾ ਕੀਤਾ ਤਾਂ ਉਨ੍ਹਾਂ ਨੇ ਕਿਹਾ ਕਿ ਕਮੇਟੀਆਂ ਦੇ ਕਾਰਜਕਾਲ ਵਿੱਚ 3 ਮਹੀਨਿਆਂ ਦਾ ਵਾਧਾ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਹ ਚੋਣਾਂ ਦੀਆਂ ਤਿਆਰੀਆਂ ਕਰ ਸਕਦੇ ਹਨ।