ਦੋ ਕਾਰਾਂ ਦੀ ਭਿਆਨਕ ਟੱਕਰ, CCTV 'ਚ ਕੈਦ ਹੋਈਆਂ ਤਸਵੀਰਾਂ..
ਜਲੰਧਰ: ਜ਼ਿਲ੍ਹੇ ’ਚ ਚਿਕ ਚਿਕ ਚੌਕ ਵਿੱਚ ਚ ਭਿਆਨਕ ਹਾਦਸਾ ਵਾਪਰਿਆ। ਹਾਦਸਾਂ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਇੱਕ ਗੱਡੀ ਪੂਰਾ ਤਰ੍ਹਾਂ ਨਾ ਤਹਿਸ ਨਹਿਸ ਹੋ ਗਈ। ਗਨੀਮਤ ਇਹ ਰਹੀ ਕਿ ਇਸ ਹਾਦਸੇ ਕਾਰਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਐਮਜੀ ਹੈਕਟਰ ਦੇ ਮਾਲਕ ਨੇ ਦੱਸਿਆ ਕਿ ਚਿਕ ਚਿਕ ਚੌਕ ਦੇ ਕੋਲ ਆਪਣੀ ਕਾਰ ’ਚ ਆਪਣੇ ਰਿਸ਼ਤੇਦਾਰ ਨੂੰ ਘਰ ਛੱਡਣ ਜਾ ਰਹੇ ਸੀ। ਕੀ ਇੰਨੇ ਵਿਚ ਚਿਕ ਚਿਕ ਚੌਕ ਦੇ ਕੋਲ ਪਹੁੰਚਦੇ ਹੀ ਦੂਜੀ ਪਾਸੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਦੀ ਗੱਡੀ ਦੇ ਨਾਲ ਟਕਰਾ ਗਈ। ਉਨ੍ਹਾਂ ਨੇ ਦੱਸਿਆ ਕਿ ਦੂਜੀ ਗੱਡੀ ਦੀ ਤੇਜ਼ ਰਫ਼ਤਾਰ ਹੋਣ ਕਾਰਨ ਗੱਡੀ ਕੰਟਰੋਲ ਨਹੀਂ ਹੋਈ ਜਿਸ ਨਾਲ ਇਹ ਹਾਦਸਾ ਹੋਇਆ। ਏਐਸਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ।ਜਿਸ ਦੀ ਵੀ ਗਲਤੀ ਪਾਈ ਗਈ ਉਸ ਤੇ ਕਾਰਵਾਈ ਕੀਤੀ ਜਾਵੇਗੀ।