ਮੋਟਰਸਾਇਕਲ ਤੇ ਛੋਟੇ ਹਾਥੀ ਦੀ ਭਿਆਨਕ ਟੱਕਰ - ਐਂਬੂਲੈਂਸ ਚਾਲਕ
ਸ੍ਰੀ ਮੁਕਤਸਰ ਸਾਹਿਬ: ਸੂਬੇ ਦੇ ਵਿੱਚ ਸੜਕ ਦੁਰਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਸ੍ਰੀ ਮੁਕਤਸਰ ਸਾਹਿਬ ਦੇ ਵਿੱਚ ਮੋਟਰਸਾਇਕਲ ਸਵਾਰ ਤੇ ਛੋਟੇ ਹਾਥੀ ਦੀ ਆਹਮਣੇ ਸਾਹਮਣੇ ਟੱਕਰ ਹੋਈ ਹੈ। ਇਸ ਹਾਦਸੇ ਦੇ ਵਿੱਚ ਇੱਕ ਸ਼ਖ਼ਸ ਦੀ ਹਾਲਕ ਗੰਭੀਰ ਬਣੀ ਹੋਈ ਹੈ ਜਦਕਿ ਦੂਸਰੇ ਦੇ ਵੀ ਕਾਫੀ ਸੱਟਾਂ ਲੱਗੀਆਂ ਹੋਈਆਂ ਹਨ। ਫਿਲਹਾਲ ਦੋਵਾਂ ਦਾ ਇਲਾਜ ਹਸਪਤਾਲ ਦੇ ਵਿੱਚ ਚੱਲ ਰਿਹਾ ਹੈ।ਓਧਰ ਘਟਨਾ ਸਥਾਨ ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੂੰ ਲੈਕੇ ਐਂਬੂਲੈਂਸ ਚਾਲਕ ਨੇ ਦੱਸਿਆ ਕਿ ਉਨ੍ਹਾਂ ਇਹ ਵਾਪਰੇ ਹਾਦਸੇ ਨੂੰ ਲੈਕੇ ਫੋਨ ਆਇਆ ਸੀ ਤੇ ਜਿਸਦੇ ਚੱਲਦੇ ਉਨ੍ਹਾਂ ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਪਹੁੰਚਾਇਆ ਹੈ।