ਕਾਰ ਅਤੇ ਟਿੱਪਰ ਦੀ ਹੋਈ ਭਿਆਨਕ ਟੱਕਰ, 4 ਹਲਾਕ - ਮਾਮਲੇ ਦੀ ਜਾਂਚ ਕੀਤੀ
ਗੁਰਦਾਸਪੁਰ: ਜ਼ਿਲ੍ਹੇ ’ਚ ਡੇਰਾ ਬਾਬਾ ਨਾਨਕ ਰੋਡ ਤੇ ਸਥਿਤ ਪਿੰਡ ਖੋਖਰ ਨੇੜੇ ਤੇਜ਼ ਰਫ਼ਤਾਰ ਟਿਪਰ ਅਤੇ ਕਾਰ ਆਪਸ ’ਚ ਭਿਆਨਕ ਟੱਕਰ ਹੋ ਗਈ ਹਾਦਸਾ ਇੰਨ੍ਹਾਂ ਜਿਆਦਾ ਭਿਆਨਕ ਸੀ ਕਿ ਮੌਕੇ ਤੇ ਹੀ ਚਾਰ ਲੋਕਾਂ ਦੀ ਮੌਤ ਹੋ ਗਈ। ਹਾਦਸੇ ਚ 3 ਸਾਲਾਂ ਬੱਚੀ ਗੰਭੀਰ ਜ਼ਖਮੀ ਹੋ ਗਈ ਜਿਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਤੇਜ ਰਫਤਾਰ ਕਾਰ ਸਾਹਮਣੇ ਤੋਂ ਆ ਰਹੀ ਮਿੱਟੀ ਨਾਲ ਭਰੀ ਟਿੱਪਰ ਨਾਲ ਜਾ ਟਕਰਾਈ ਜਿਸ ਕਾਰਨ ਮੌਕੇ ਤੇ ਹੀ ਗੱਡੀ ਚ ਸਵਾਰ ਚਾਰ ਲੋਕਾਂ ਦੀ ਮੌਤ ਹੋ ਗਈ। ਟੱਕਰ ਇੰਨੀ ਜਿਆਦਾ ਭਿਆਨਕ ਸੀ ਕਿ ਗੱਡੀ ਦੇ ਪਰਖੱਚੇ ਉੱਡ ਗਏ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।