ਦੋ ਕਾਰਾਂ ਵਿਚਾਲੇ ਹੋਈ ਭਿਆਨਕ ਟੱਕਰ, 3 ਜ਼ਖਮੀ - ਬਰਨਾਲਾ
ਬਰਨਾਲਾ: ਬਠਿੰਡਾ ਰਾਸ਼ਟਰੀ ਰਾਜ ਮਾਰਗ ’ਤੇ ਤਪਾ ਮੰਡੀ ਦੇ ਕੋਲ ਦੋ ਕਾਰਾਂ ਦੀ ਆਹਮੋ ਸਾਹਮਣੇ ਭਿਆਨਕ ਟੱਕਰ ਹੋ ਗਈ। ਹਾਦਸਾ ਇਨ੍ਹਾਂ ਜਿਆਦਾ ਭਿਆਨਕ ਸੀ ਕਿ ਗੱਡੀ ਦੇ ਚਿੱਥੜੇ ਉੱਡ ਗਏ। ਹਾਦਸੇ ਦਾ ਕਾਰਨ ਕਾਰ ਦਾ ਟਾਇਰ ਫੱਟਣਾ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਸਚਿਨ ਕੁਮਾਰ ਆਪਣੇ ਸਾਥੀਆਂ ਦੇ ਨਾਲ ਬਠਿੰਡਾ ਤੋਂ ਲੁਧਿਆਣਾ ਜਾ ਰਹੇ ਸੀ ਕਿ ਅਚਾਨਕ ਮੁੱਖ ਸੜਕ ’ਤੇ ਦੂਜੀ ਸਾਈਡ ਤੋਂ ਆ ਰਹੀ ਗੱਡੀ ਦੇ ਨਾਲ ਜਾ ਟਕਰਾਈ ਜਿਸ ਕਾਰਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਗਈ ਅਤੇ ਗੱਡੀ ਡਿਵਾਈਡਰ ਪਾਰ ਕਰ ਗਈ। ਇਸ ਹਾਦਸੇ ’ਚ 3 ਲੋਕ ਜ਼ਖਮੀ ਹੋ ਗਏ। ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਜ਼ਖਮੀਆਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ।