ਫੈਕਟਰੀ ਚ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ - Terrible factory fire
ਜਲੰਧਰ: ਪਿੰਡ ਸੰਗਲ ਸੋਹਲ 'ਚ ਅੱਜ ਸਵੇਰੇ ਇੱਕ ਰਬੜ ਤੇ ਕੈਮੀਕਲ ਬਣਾਉਣ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਮੌਕੇ 'ਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਦੱਸ ਦਈਏ ਕਿ ਸਵੇਰੇ ਤਕਰੀਬਨ ਚਾਰ ਵਜੇ ਫੈਕਟਰੀ ਵਿੱਚ ਅੱਗ ਲੱਗ ਗਈ, ਜਿਵੇਂ ਹੀ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪੁੱਜੀਆਂ ਅਤੇ ਉਨ੍ਹਾਂ ਨੇ ਅੱਗ 'ਤੇ ਕਾਬੂ ਪਾਉਣਾ ਸ਼ੁਰੂ ਕਰ ਦਿੱਤਾ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਫੈਕਟਰੀ ਵਿੱਚ ਅੱਗ ਲੱਗਣ ਦਾ ਕਾਰਨ ਅਜੇ ਤੱਕ ਪਤਾ ਨਹੀਂ ਚੱਲ ਪਾਇਆ ਹੈ। ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਕੜੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਹੈ। ਇਸ ਵਿੱਚ ਕਿਸੇ ਨੂੰ ਵੀ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਪਰ ਫੈਕਟਰੀ 'ਚ ਪਿਆ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਹੈ।