ਕੱਪੜੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਸਾਮਾਨ ਸੜਕੇ ਸੁਆਹ - ਸਰਕਾਰ ਕੋਲੋਂ ਮੁਆਵਜ਼ੇ ਦੀ ਗੁਹਾਰ
ਜਲੰਧਰ: ਜ਼ਿਲ੍ਹੇ ’ਚ ਪਿੰਡ ਦੁਸਾਂਝ ਕਲਾਂ ਵਿਖੇ ਇੱਕ ਕੱਪੜੇ ਦੀ ਦੁਕਾਨ ਨੂੰ ਭਿਆਨਕ ਲੱਗ ਗਈ। ਅੱਗ ਇੰਨ੍ਹੀ ਜਿਆਦਾ ਭਿਆਨਕ ਸੀ ਕਿ ਦੁਕਾਨ ਚ ਪਿਆ ਸਾਮਾਨ ਸੜ ਕੇ ਸੁਆਹ ਹੋ ਗਿਆ। ਮੌਕੇ ਤੇ ਮੌਜੂਦ ਲੋਕਾਂ ਅਤੇ ਫਾਇਰ ਬ੍ਰਿਗੇਡ ਦੀ ਮਦਦ ਦੇ ਨਾਲ ਅੱਗ ਤੇ ਕਾਬੂ ਪਾਇਆ ਗਿਆ। ਇਸ ਸਬੰਧ ’ਚ ਦੁਕਾਨ ਦੇ ਮਾਲਕ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਤੋਂ ਫੋਨ ਆਇਆ ਸੀ ਕਿ ਉਨ੍ਹਾਂ ਦੀ ਦੁਕਾਨ ਨੂੰ ਅੱਗ ਲੱਗ ਗਈ ਹੈ। ਉੱਥੇ ਮੌਜੂਦ ਲੋਕਾਂ ਨੇ ਦੁਕਾਨ ਦਾ ਤਾਲਾ ਤੋੜ ਕੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਫਾਇਰ ਬ੍ਰਿਗੇਡ ਦੇ ਆਉਣ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਪਰ ਇਸ ਅੱਗ ਕਾਰਨ ਉਨ੍ਹਾਂ ਦੇ ਦੁਕਾਨ ਅੰਦਰ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਪਹਿਲਾਂ ਹੀ ਲੌਕਡਾਉਨ ਕਾਰਨ ਉਸਦਾ ਕੰਮ ਨਹੀਂ ਚੱਲ ਰਿਹਾ ਹੈ। ਜਿਸ ਕਾਰਨ ਦੁਕਾਨਦਾਰ ਨੇ ਸਰਕਾਰ ਕੋਲੋਂ ਮੁਆਵਜ਼ੇ ਦੀ ਗੁਹਾਰ ਲਗਾਈ ਹੈ।