ਆਰ.ਕੇ ਟਰੇਡ ਫੈਕਟਰੀ 'ਚ ਲੱਗੀ ਭਿਆਨਕ ਅੱਗ - ਆਰ.ਕੇ ਟਰੇਡ ਫੈਕਟਰੀ
ਜਲੰਧਰ : ਜਲੰਧਰ ਵਿੱਚ ਬੀਤੀ ਦੇਰ ਰਾਤ ਆਰ.ਕੇ ਟਰੇਡ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ ਆਦਿ ਨਿਤੇਸ਼ ਫੈਲੀ ਕਿ ਫੈਕਟਰੀ ਦੇ ਤਿੰਨ ਯੂਨਿਟ ਅੱਗ ਦੀ ਚਪੇਟ ਵਿੱਚ ਆ ਕੇ ਅੱਧੀ ਰਾਤ ਨੂੰ ਦਮਕਲ ਵਿਭਾਗ ਦੀਆਂ ਗੱਡੀਆਂ ਨੇ ਅੱਗ ਉੱਤੇ ਕਾਬੂ ਪਾਉਣ ਦੇ ਲਈ ਜੱਦੋ ਜਹਿਦ ਕਰਦੀ ਨਜ਼ਰ ਆਈ ਉਨ੍ਹਾਂ ਨੇ ਤੁਰੰਤ ਉਥੇ ਚਾਰ ਗੱਡੀਆਂ ਭੇਜੀਆਂ ਅਤੇ ਕਰੜੀ ਮੁਸ਼ੱਕਤ ਬਾਅਦ ਅੱਗ ਉੱਤੇ ਕਾਬੂ ਪਾਇਆ ਗਿਆ। ਅੱਗ ਲੱਗਣ ਕਾਰਨ ਫੈਕਟਰੀ ਵਿੱਚ ਪਿਆ ਕਰੋੜਾਂ ਦਾ ਸਾਮਾਨ ਜਲ ਕੇ ਰਾਖ ਹੋ ਗਿਆ। ਸਕਿਉਰਿਟੀ ਗਾਰਡ ਜਗੀਰ ਨੇ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਉਹਨਾਂ ਨੂੰ ਫੈਕਟਰੀ ਦੇ ਮਾਲਕ ਨੂੰ ਫੋਨ ਕੀਤਾ ਪ੍ਰੰਤੂ ਉਨ੍ਹਾਂ ਫੋਨ ਨਹੀਂ ਚੁੱਕਿਆ ਫਿਰ ਉਨ੍ਹਾਂ ਨੇ ਫਾਇਰ ਬ੍ਰਿਗੇਡ ਨੂੰ ਫੋਨ ਕੀਤਾ ਅਤੇ ਫਾਇਰ ਬ੍ਰਿਗੇਡ ਦੇ ਆਉਣ ਤੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਅੱਗ ਇੰਨੀ ਭਿਆਨਕ ਸੀ ਕਿ ਫੈਕਟਰੀ ਦਾ ਕਾਫੀ ਨੁਕਸਾਨ ਹੋ ਗਿਆ ਹੈ।