ਬਾਘਾਪੁਰਾਣਾ 'ਚ ਕਬਾੜ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ - ਸ਼ਹਿਰ ਬਾਘਾ ਪੁਰਾਣਾ
ਮੋਗਾ: ਜ਼ਿਲ੍ਹੇ ਦੇ ਸ਼ਹਿਰ ਬਾਘਾ ਪੁਰਾਣਾ ਵਿੱਚ ਦਿਵਾਲੀ ਵਾਲੇ ਦਿਨ ਇੱਕ ਕਬਾੜ ਦੇ ਗੁਦਾਮ ਵਿੱਚ ਭਿਆਨਕ ਅੱਗ ਲੱਗ ਗਈ। ਇਸ ਅੱਗ ਦੀ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਅੱਗ ਬਝਾਊ ਦਸਤੇ ਦੀਆਂ ਗੱਡੀਆਂ ਪਹੁੰਚ ਗਈਆਂ। ਚਸ਼ਮਦੀਦਾਂ ਮੁਤਾਬਕ ਇਹ ਅੱਗ ਪਟਾਕਿਆਂ ਦੇ ਚੰਗਿਆੜੀਆਂ ਦੇ ਕਾਰਨ ਲੱਗੀ ਹੈ। ਚਸ਼ਮਦੀਦ ਨੀਰਜ ਕੁਮਾਰ ਨੇ ਦੱਸਿਆ ਕਿ ਮੌਕੇ 'ਤੇ ਪਹੁੰਚੇ ਅੱਗ ਬਝਾਊ ਦਸਤੇ ਨੇ ਅੱਗ 'ਤੇ ਕਾਬੂ ਪਾ ਲਿਆ ਹੈ। ਫਿਲਹਾਲ ਕਿਸੇ ਦੇ ਜਾਨੀ ਨੁਕਸਾਨ ਦੀ ਖ਼ਬਰ ਸਾਹਮਣੇ ਆਈ ਹੈ।