ਇਲੈਕਟ੍ਰੀਕਲ ਗੋਦਾਮ ਵਿੱਚ ਲੱਗੀ ਭਿਆਨਕ ਅੱਗ - warehouse
ਜਲੰਧਰ: ਪ੍ਰਤਾਪ ਬਾਗ ਦੇ ਕੋਲ ਸਥਿਤ ਬਹਿਲ ਇਲੈਕਟ੍ਰੋਨਿਕਲ ਗੋਦਾਮ (Electronic warehouse) ਦੇ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਅੱਗ ਲੱਗਣ ਦਾ ਮੁੱਖ ਕਾਰਨ ਸ਼ਾਰਟ ਸਰਕਟ (Short circuit) ਨੂੰ ਦੱਸਿਆ ਜਾ ਰਿਹਾ ਹੈ। ਇਸ ਘਟਨਾ ਦੀ ਜਾਂਚ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ (Fire brigade) ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਦੇ ਹੀ ਫਾਇਰ ਬਿਗ੍ਰੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਫਾਇਰ ਬ੍ਰਿਗੇਡ ਦੇ ਅਧਿਕਾਰੀ ਰਾਜਿੰਦਰ ਸਹੋਤਾ ਨੇ ਦੱਸਿਆ ਅੱਗ ‘ਤੇ ਕਾਬੂ ਪਾਉਣ ਲਈ ਇੱਥੇ 5 ਗੱਡੀਆਂ ਨੂੰ ਬੁਲਾਉਣਾ ਪਿਆ। ਇਸ ਘਟਨਾ ਵਿਈਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਨਹੀਂ ਹੋਇਆ ਹੈ, ਪਰ ਗੋਦਾਮ ਦੇ ਅੰਦਰ ਪਿਆ ਕਾਫ਼ੀ ਸਾਮਾਨ ਜਲ ਕੇ ਸੁਆਹ ਹੋ ਗਿਆ ਹੈ।