ਪੇਪਰ ਮਿੱਲ 'ਚ ਲੱਗੀ ਭਿਆਨਕ ਅੱਗ, ਫ਼ਾਇਰ ਬ੍ਰਿਗੇਡ ਨੇ ਪਾਇਆ ਕਾਬੂ - ਪੇਪਰ ਮਿੱਲ 'ਚ ਲੱਗੀ ਭਿਆਨਕ ਅੱਗ
ਜਲੰਧਰ: ਮਹਿਤਪੁਰ ਜਗਰਾਉਂ ਰੋਡ 'ਤੇ ਪੀ.ਕੇ ਪੇਪਰ ਬੋਰਡ ਮਿੱਲ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਨੂੰ ਪੀਕੇ ਪੇਪਰ ਬੋਰਡ ਮਿੱਲ 'ਚ ਪਰਾਲੀ ਨੂੰ ਅੱਗ ਲੱਗ ਗਈ। ਮਿੱਲ ਦੇ ਮਾਲਕ ਨੇ ਕਿਹਾ ਕਿ ਜਦੋਂ ਉਨ੍ਹਾਂ ਅੱਗ ਲੱਗਣ ਬਾਰੇ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਆਪਣੇ ਸਟਾਫ਼ ਨਾਲ ਅੱਗ ਬਝਾਉਣ ਲਈ ਬਹੁਤ ਕੋਸ਼ਿਸ਼ ਕੀਤੀ ਪਰ ਅੱਗ ਘਟਣ ਦੀ ਥਾਂ ਹੋਰ ਭਿਆਨਕ ਰੂਪ ਧਾਰਨ ਕਰ ਗਈ। ਉਨ੍ਹਾਂ ਕਿਹਾ ਕਿ ਅਜੇ ਫਿਲਹਾਲ ਅੱਗ ਲਗਣ ਦੇ ਕਾਰਨਾਂ ਦਾ ਕੁਝ ਖਾਸ ਪਤਾ ਨਹੀਂ ਲੱਗ ਸਕਿਆ ਹੈ। ਅੱਗ ਬੁਝਾਊ ਦਸਤੇ ਦੇ ਅਧਿਕਾਰੀ ਨੇ ਕਿਹਾ ਕਿ ਮਿਲ ਵਿੱਚ ਅੱਗ ਇੰਨੀ ਜ਼ਿਆਦਾ ਸੀ ਕਿ ਜਿਸ ਨੂੰ ਕਾਬੂ ਕਰਨਾ ਬਹੁਤ ਹੀ ਮੁਸ਼ਕਲ ਸੀ ਪਰ ਉਨ੍ਹਾਂ ਨੇ ਅੱਗ ਨੂੰ ਕਾਬੂ ਕਰ ਲਿਆ ਹੈ।