ਟਰੱਕ ਤੇ ਕੈਂਟਰ ਦੀ ਭਿਆਨਕ ਟੱਕਰ - ਭਿਆਨਕ ਟੱਕਰ
ਹੁਸ਼ਿਆਰਪੁਰ: ਬੀਤੀ ਰਾਤ ਗੜ੍ਹਸ਼ੰਕਰ ਦੇ ਪਿੰਡ ਗੋਲੀਆਂ ਵਿੱਖੇ ਟਰੱਕ ਅਤੇ ਕੈਂਟਰ ਦੀ ਟੱਕਰ ਹੋਣ ਨਾਲ ਇੱਕ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਦਿੰਦੇ ਹੋਏ ਥਾਣਾ ਗੜ੍ਹਸ਼ੰਕਰ ਤੋਂ ਏ. ਐਸ. ਆਈ. ਰਵਿੰਦਰ ਸਿੰਘ ਨੇ ਦੱਸਿਆ ਕਿ ਕੈਂਟਰ ਸੋਨਾਲੀਕਾ ਹੁਸ਼ਿਆਰਪੁਰ ਤੋਂ (HP12 9414) ਆ ਰਿਹਾ ਸੀ ਜਿਸਨੂੰ ਬਲਵੰਤ ਸਿੰਘ ਪੁੱਤਰ ਬਚਿੱਤਰ ਸਿੰਘ ਜ਼ਿਲ੍ਹਾ ਮੰਡੀ ਹਿਮਾਚਲ ਪ੍ਰਦੇਸ਼ ਚਲਾ ਰਿਹਾ ਸੀ ਅਤੇ ਟਰੱਕ ਨੰਬਰ PB13 AR 8595 ਜੋ ਸਮਾਣਾ ਜ਼ਿਲ੍ਹਾ ਪਟਿਆਲਾ ਤੋਂ ਆ ਰਿਹਾ ਸੀ ਜਿਸਨੂੰ ਗੁਰਪ੍ਰੀਤ ਸਿੰਘ ਪੁੱਤਰ ਦਲਜੀਤ ਸਿੰਘ ਕੁਲਬਰਸ਼ਾ ਪਟਿਆਲਾ ਚਲਾ ਰਿਹਾ ਸੀ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਗੋਲੀਆਂ ਪਿੰਡ ਕੋਲ ਪੁੱਜੇ ਤਾਂ ਗੱਡੀ ਦੀਆਂ ਲਾਈਟਾਂ ਪੈਣ ਨਾਲ ਟਰੱਕ ਡਰਾਈਵਰ ਗੁਰਪ੍ਰੀਤ ਸਿੰਘ ਦਾ ਸੰਤੁਲਨ ਵਿਗੜ ਗਿਆ ਅਤੇ ਕੈਂਟਰ ਨਾਲ ਟਕਰਾ ਗਿਆ ਜਿਸਦੇ ਕਾਰਨ ਟਰੱਕ ਡਰਾਈਵਰ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਦਾਖਲ ਕਰਵਾਇਆ ਗਿਆ। ਇਸ ਹਾਦਸੇ ਵਿੱਚ ਦੋਨੋ ਗੱਡੀਆਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ।