ਟੈੱਟ ਪਾਸ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੀ ਕੋਠੀ ਬਾਹਰ ਲਾਇਆ ਧਰਨਾ - sangrur
ਸੰਗਰੂਰ: ਟੈੱਟ ਪਾਸ ਅਧਿਆਪਕਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਦੇ ਸਾਹਮਣੇ ਧਰਨਾ ਲਗਾਇਆ। ਉਨ੍ਹਾਂ ਕਿਹਾ ਕਿ ਵਿਜੇਇੰਦਰ ਸਿੰਗਲਾ ਨੇ ਉਨ੍ਹਾਂ ਨਾਲ ਬੈਠਕ ਦਾ ਸਮਾ 26 ਜੂਨ ਦੱਸਿਆ ਸੀ ਪਰ ਉਨ੍ਹਾਂ ਬੈਠਕ ਨਹੀਂ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਜੋ ਅਧਿਆਪਕਾਂ ਦੀਆ ਪੋਸਟਾਂ ਖਾਲੀ ਹਨ ਉਨ੍ਹਾਂ ਲਈ ਸਰਕਾਰ ਨੂੰ ਉਸਦਾ ਇਸ਼ਤਿਹਾਰ ਕੱਢਣਾ ਚਾਹੀਦਾ ਹੈ ਪਰ ਸਰਕਾਰ ਵਲੋਂ ਅਜਿਹੇ ਕੋਈ ਕਾਰਜ ਨਹੀਂ ਕੀਤੇ ਜਾ ਰਹੇ ਜਿਸਦੇ ਚਲਦਿਆਂ ਟੈਟ ਪਾਸ ਅਧਿਆਪਕ ਬੇਰੁਜ਼ਗਾਰ ਬੈਠੇ ਹਨ।