ਝੋਨੇ ਦੀ ਬਿਜਾਈ ਕਰਨ ਲਈ ਮਜਬੂਰ ਟੈਟ ਪਾਸ ਬੇਰੁਜ਼ਗਾਰ ਅਧਿਆਪਕ : ਸੁਖਵਿੰਦਰ ਢਿੱਲਵਾਂ - ਲੌਕਡਾਊਨ
ਚੰਡੀਗੜ੍ਹ : ਲੌਕਡਾਊਨ ਦੇ ਦੌਰਾਨ ਸਾਰੇ ਕੰਮ ਕਾਜ ਠੱਪ ਹੋ ਗਏ ਹਨ। ਇਸ ਦੇ ਚਲਦਿਆਂ ਸ਼ਹਿਰ 'ਚ ਬੇਰੁਜ਼ਗਾਰੀ ਵੱਧ ਗਈ ਹੈ ਤੇ ਸਭ ਤੋਂ ਵੱਧ ਪਰੇਸ਼ਾਨੀ ਦਾ ਸਾਹਮਣਾ ਉਹ ਲੋਕ ਕਰ ਰਹੇ ਹਨ ਜੋ ਕਿ ਪਹਿਲਾਂ ਤੋਂ ਹੀ ਬੇਰੁਜ਼ਗਾਰ ਹਨ। ਇਸੇ ਕੜੀ 'ਚ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਕੋਲੋਂ ਲਗਾਤਾਰ ਨੌਕਰੀਆਂ ਦੀ ਮੰਗ ਕੀਤੀ ਜਾ ਰਹੀ ਹੈ। ਇਸ ਬਾਰੇ ਦੱਸਦੇ ਹੋਏ ਬੇਰੁਜ਼ਗਾਰ ਟੈਟ ਪਾਸ ਅਧਿਆਪਕ ਯੂਨੀਅਨ ਦੇ ਪ੍ਰਧਾਨ ਸੁਖਵਿੰਦਰ ਢਿੱਲਵਾਂ ਨੇ ਆਖਿਆ ਕਿ ਮੌਜੂਦਾ ਸਮੇਂ 'ਚ ਬੇਰੁਜ਼ਗਾਰ ਝੋਨੇ ਦੀ ਬਿਜਾਈ ਕਰਨ ਲਈ ਮਜਬੂਰ ਹਨ। ਉਨ੍ਹਾਂ ਦੱਸਿਆ ਕਿ 6 ਮਹੀਨੇ ਪਹਿਲਾਂ ਟੈਟ ਪਾਸ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਕੋਠੀ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਬੇਰੁਜ਼ਗਾਰ ਅਧਿਆਪਕਾਂ ਨੂੰ ਉਨ੍ਹਾਂ ਦੀ ਯੋਗਤਾ ਮੁਤਾਬਕ ਨੌਕਰੀਆਂ ਨਾ ਮਿਲਣ ਦੇ ਚਲਦੇ ਮਜ਼ਦੂਰੀ ਅਤੇ ਦਿਹਾੜੀਦਾਰ ਵਜੋਂ ਕੰਮ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਲੋਕਾਂ ਦੇ ਤਾਹਨੇ ਅਤੇ ਟੀਚਰਾਂ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਕੋਲੋਂ ਜਲਦ ਤੋਂ ਜਲਦ ਸਰਕਾਰੀ ਸਕੂਲਾਂ 'ਚ ਖਾਲ੍ਹੀ ਪਈ ਅਸਾਮੀਆਂ ਲਈ ਭਰਤੀ ਕਰਨ ਦੀ ਮੰਗ ਕੀਤੀ ਹੈ।