ਬੇਰੁਜ਼ਗਾਰ ਅਧਿਆਪਕਾਂ ਨੇ ਕੀਤਾ ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਘੇਰਾਓ - ਵਿਜੇਇੰਦਰ ਸਿੰਗਲਾ ਦੀ ਕੋਠੀ ਦਾ ਘੇਰਾਓ
ਜ਼ਿਲ੍ਹਾ ਸੰਗਰੂਰ ਵਿੱਚ ਅੱਜ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਇੱਕ ਵਾਰ ਫਿਰ ਤੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੇ ਘਰ ਦਾ ਘਿਰਾਓ ਗਿਆ। ਇਸ ਤੋਂ ਬਾਅਦ ਅਧਿਆਪਕਾਂ ਦੀ ਪੁਲਿਸ ਦੇ ਨਾਲ ਧੱਕਾ-ਮੁੱਕੀ ਹੋਈ। ਮੀਡੀਆ ਨਾਲ ਗੱਲਬਾਤ ਕਰਦੇ ਬੇਰੁਜ਼ਗਾਰ ਅਧਿਆਪਕਾਂ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉਨ੍ਹਾਂ ਨਾਲ ਮਜ਼ਾਕ ਕਰ ਰਹੀ ਹੈ। ਇੱਕ ਪਾਸੇ ਬੇਰੁਜ਼ਗਾਰ ਅਧਿਆਪਕ ਜਿਨ੍ਹਾਂ ਨੇ ਟੈੱਟ ਪਾਸ ਕੀਤੀ ਹੋਈ ਹੈ, ਉਨ੍ਹਾਂ ਦੀ ਗਿਣਤੀ ਘੱਟ ਤੋਂ ਘੱਟ 50000 ਹੈ ਪਰ ਪੰਜਾਬ ਸਰਕਾਰ ਵੱਲੋਂ ਸਰਕਾਰੀ ਪੋਸਟਾਂ ਸਿਰਫ 2182 ਕੱਢੀਆਂ ਗਈਆਂ ਹਨ। ਦੂਜੇ ਪਾਸੇ ਈ-ਰਿਕਸ਼ਾ ਚਲਾਉਣ ਦੀ ਗੱਲ ਆਖੀ ਜਾ ਰਹੀ ਹੈ ਜੋ ਕਿ ਸਰਕਾਰ ਦੀ ਬਹੁਤ ਗ਼ਲਤ ਗੱਲ ਹੈ।