ਪੰਜਾਬ

punjab

By

Published : Nov 19, 2021, 5:08 PM IST

ETV Bharat / videos

ਖੇਤੀ ਕਾਨੂੰਨਾਂ ਨੂੰ ਵਾਪਸ ਲੈਣ 'ਤੇ ਪ੍ਰਧਾਨ ਮੰਤਰੀ ਦਾ ਧੰਨਵਾਦ: ਪਰਨੀਤ ਕੌਰ

ਪਟਿਆਲਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕ ਸਭਾ ਮੈਂਬਰ ਪਰਨੀਤ ਕੌਰ ਗੁਰਦੁਆਰਾ ਸਾਹਿਬ ਨਤਮਸਤਕ ਹੋਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਪਵਿੱਤਰ ਦਿਨ 'ਤੇ ਪ੍ਰਧਾਨ ਮੰਤਰੀ ਵਲੋਂ ਕਾਨੂੰਨ ਰੱਦ ਕਰਨ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜਿਥੇ ਕਿਸਾਨਾਂ ਦੀ ਵੱਡੀ ਜਿੱਤ ਹੈ, ਉਥੇ ਹੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਸਰਕਾਰ ਮੌਕੇ ਸਭ ਤੋਂ ਪਹਿਲਾਂ ਕਾਨੂੰਨ ਖਿਲਾਫ਼ ਮਤਾ ਪਾਸ ਕੀਤਾ ਗਿਆ ਸੀ। ਉਨ੍ਹਾਂ ਨਾਲ ਹੀ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਵੀ ਖੁਸ਼ੀ ਹੈ। ਇਸ ਲਈ ਉਨ੍ਹਾਂ ਦੋਵਾਂ ਕੰਮਾਂ ਲਈ ਪ੍ਰਧਾਨ ਮੰਤਰੀ ਦੇ ਫੈਸਲੇ 'ਤੇ ਧੰਨਵਾਦ ਕੀਤਾ ਹੈ।

ABOUT THE AUTHOR

...view details