ਕਰਫਿਊ ਦੌਰਾਨ ਡਿਊਟੀ ਨਿਭਾਉਣ ਵਾਲੇ ਵਲੰਟੀਅਰਾਂ ਦਾ ਕੀਤਾ ਧੰਨਵਾਦ - ਕਰਫਿਊ
ਜਲੰਧਰ: ਸਥਾਨਕ ਥਾਣਾ ਨੰਬਰ 5 ਦੇ ਐਸਐਚਓ ਰਵਿੰਦਰ ਕੁਮਾਰ ਵੱਲੋਂ ਉਨ੍ਹਾਂ ਵਲੰਟੀਅਰਾਂ ਦਾ ਧੰਨਵਾਦ ਕੀਤਾ ਗਿਆ, ਜਿਨ੍ਹਾਂ ਨੇ ਕਰਫ਼ਿਊ ਦੌਰਾਨ ਪੁਲਿਸ ਪ੍ਰਸ਼ਾਸਨ ਦੇ ਨਾਲ ਨਾਕਾਬੰਦੀ ਦੌਰਾਨ ਆਪਣੀਆਂ ਸੇਵਾਵਾਂ ਦਿੱਤੀਆਂ ਸਨ। ਇਸ ਮੌਕੇ ਐਸਐਚਓ ਵੱਲੋਂ ਇਨ੍ਹਾਂ ਵਲੰਟੀਅਰਾਂ ਨੂੰ ਕਿਹਾ ਗਿਆ ਕਿ ਜੇਕਰ ਉਨ੍ਹਾਂ ਨੂੰ ਭਵਿੱਖ ਵਿੱਚ ਜਦੋਂ ਵੀ ਕਿਸੇ ਪ੍ਰਕਾਰ ਦੀ ਮਦਦ ਦੀ ਲੋੜ ਪੈਂਦੀ ਹੈ ਤਾਂ ਪੰਜਾਬ ਪੁਲਿਸ ਉਨ੍ਹਾਂ ਦੀ ਸਹਾਇਤਾ ਜ਼ਰੂਰ ਕਰੇਗੀ।