ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਜਲੌਅ - ਗੁਰਦੁਆਰਾ ਪ੍ਰਬੰਧਕ ਕਮੇਟੀ
ਅੰਮ੍ਰਿਤਸਰ: ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਦਸਵੇਂ ਗੁਰੂ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਵਸ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਨ ਉਪਰੰਤ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ। ਅਮ੍ਰਿਤ ਵੇਲੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਗੋਬਿੰਦ ਸਿੰਘ ਦੇ ਪ੍ਰਕਾਸ਼ ਦਿਵਸ 'ਤੇ ਜਲੌਅ ਸਜਾਇਆ ਗਿਆ, ਜਿਸ ’ਚ ਵੱਡੀ ਗਿਣਤੀ' ਚ ਸ਼ਰਧਾਲੂ ਦਰਸ਼ਨਾਂ ਲਈ ਪਹੁੰਚੇ। ਜਲੌਅ ਸਾਹਿਬ ਸਜਾਏ ਜਾਣ ਮੌਕੇ ਬਹੁ-ਕੀਮਤੀ ਚੀਜ਼ਾਂ ਸ਼ਾਮਲ ਸਨ ਜਿਵੇਂ ਮਹਾਰਾਜਾ ਰਣਜੀਤ ਸਿੰਘ ਦੁਆਰਾ ਦਿੱਤਾ 9 ਲੱਖਾ ਹਾਰ, ਨੀਲ ਕੰਦ ਮੋਰ, ਸੋਨੇ ਦੀਆਂ ਛੱਤਰੀਆਂ, ਸੁੱਚੇ ਮੋਤੀ ਦੀਆਂ ਮਾਲਾਵਾਂ ਸ਼ਾਮਲ ਸਨ। ਪ੍ਰਕਾਸ਼ ਦਿਹਾੜੇ 'ਤੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਵਧਾਈ ਦਿੰਦਿਆਂ ਗੁਰੂ ਜੀ ਦੇ ਦਰਸਾਏ ਮਾਰਗ' ਤੇ ਚੱਲਣ ਦਾ ਸੰਦੇਸ਼ ਦਿੱਤਾ।