25 ਤਰੀਕ ਨੂੰ ਇੱਕ ਚੈਨ ਬਣਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ: ਆਮ ਆਦਮੀ ਪਾਰਟੀ
ਜਲੰਧਰ: ਕੇਂਦਰ ਸਰਕਾਰ ਨੇ ਜਦੋਂ ਦਾ ਤਿੰਨ ਖੇਤੀ ਆਰਡੀਨੈਂਸਾਂ ਨੂੰ ਪਾਸ ਕੀਤਾ ਹੈ ਉਦੋਂ ਤੋਂ ਹੀ ਪੰਜਾਬ ਦੇ ਕਿਸਾਨਾਂ ਅਤੇ ਰਾਜਨੀਤਕ ਪਾਰਟੀਆਂ ਇਸ ਦਾ ਵਿਰੋਧ ਕਰ ਰਹੀਆਂ ਹਨ। ਇਨ੍ਹਾਂ ਬਿੱਲਾਂ ਦੇ ਵਿਰੋਧ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 25 ਸਤੰਬਰ ਨੂੰ ਪੰਜਾਬ ਬੰਦ ਕਰਨ ਦਾ ਸੱਦਾ ਦਿੱਤਾ ਹੈ। ਇਸ ਤਹਿਤ ਆਮ ਆਦਮੀ ਪਾਰਟੀ ਦੇ ਕਾਰਜਕਰਤਾਵਾਂ ਨੇ ਜਲੰਧਰ ਦੇ ਪੀਏਪੀ ਚੌਕ ਵਿੱਚ ਧਰਨਾ ਪ੍ਰਦਰਸ਼ਨ ਕਰ ਕੇ ਲੋਕਾਂ ਨੂੰ 25 ਸਤੰਬਰ ਨੂੰ ਕਿਸਾਨ ਭਰਾਵਾਂ ਦਾ ਸਾਥ ਦੇਣ ਲਈ ਜਾਗਰੂਕ ਕੀਤਾ ਹੈ। ਆਮ ਆਦਮੀ ਪਾਰਟੀ ਦੇ ਆਗੂ ਡਾ. ਸੰਜੀਵ ਕੁਮਾਰ ਨੇ ਕਿਹਾ ਕਿ ਪੰਜਾਬ ਦੇ ਸਾਰੇ 117 ਸ਼ਹਿਰਾਂ ਵਿੱਚ 25 ਤਰੀਕ ਨੂੰ ਇੱਕ ਚੈਨ ਬਣਾ ਕੇ ਪ੍ਰਦਰਸ਼ਨ ਕੀਤਾ ਜਾਵੇਗਾ।