ਪੰਜਾਬ ਸਰਕਾਰ ਵੱਲੋਂ ਗਠਿਤ ਕੀਤੀ ਗਈ 5 ਮੈਂਬਰੀ ਕਮੇਟੀ ਕਿਸਾਨਾਂ ਦੇ ਨਾਲ ਮੀਟਿੰਗ ਕਰਨ ਤੋਂ ਮੁੱਕਰੀ - ਮੈਂਬਰੀ ਕਮੇਟੀ
ਜ਼ਮੀਨ ਬਚਾਓ ਸੰਘਰਸ਼ ਕਮੇਟੀ ਦੇ ਕਿਸਾਨ ਕਾਫੀ ਲੰਬੇ ਸਮੇਂ ਤੋਂ ਆਪਣੀ ਜ਼ਮੀਨ ਬਚਾਉਣ ਦੇ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਅੱਗੇ ਸੰਘਰਸ਼ ਕਰਦੇ ਆ ਰਹੇ ਹਨ। ਲੋਕਾਂ ਦੀ ਮੰਗ ਹੈ ਕਿ ਸਾਨੂੰ ਸਾਡੀ ਮਾਰਕੀਟ ਕੀਮਤ ਹੈ ਉਹ ਦਿੱਤੀ ਜਾਵੇ ਲੇਕਿਨ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਜਮੀਨਾਂ ਸਸਤੇ ਰੇਟਾਂ ਤੇ ਖਰੀਦੀਆਂ ਜਾ ਰਹੀਆਂ ਹਨ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਮੋਤੀ ਮਹਿਲ ਅੱਗੇ ਸੰਘਰਸ਼ ਕੀਤਾ ਗਿਆ ਸੀ।