75 ਸਾਲ ਦੀ ਬਜ਼ੁਰਗ ਔਰਤ ਨੇ ਮੋਦੀ ਸਰਕਾਰ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ - farmers protest
ਗੁਰਦਾਸਪੁਰ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ਵਾਸੀਆਂ ਨੂੰ ਮਨ ਕੀ ਬਾਤ ਰਾਹੀਂ ਸੰਬੋਧਨ ਕੀਤਾ। ਉਥੇ ਹੀ ਪੂਰੇ ਦੇਸ਼ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪ੍ਰਧਾਨ ਮੰਤਰੀ ਦੇ ਮਨ ਕੀ ਬਾਤ ਪ੍ਰੋਗਰਾਮ ਦਾ ਵਿਰੋਧ ਕੀਤਾ ਗਿਆ। ਗੁਰਦਾਸਪੁਰ ਵਿੱਚ ਵੀ ਕਿਸਾਨ ਜਥੇਬੰਦੀਆਂ ਅਤੇ ਔਰਤਾਂ ਨੇ ਥਾਲੀਆਂ ਖੜਕਾ ਕੇ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਦਾ ਡੱਟ ਕੇ ਵਿਰੋਧ ਕੀਤਾ। 75 ਸਾਲ ਦੀ ਕਿਸਾਨ ਔਰਤ ਨੇ ਮੋਦੀ ਸਰਕਾਰ ਉੱਤੇ ਜੰਮ ਕੇ ਸ਼ਬਦੀ ਹਮਲੇ ਕੀਤੇ ਅਤੇ ਮੋਦੀ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਈਆਂ ਅਤੇ ਕਿਹਾ ਕਿ ਉਹ ਸੰਘਰਸ਼ ਵਿੱਚ ਕਿਸਾਨਾਂ ਦਾ ਪੂਰਾ ਸਮਰਥਨ ਕਰਨਗੀਆਂ ਅਤੇ ਜੇ ਦਿੱਲੀ ਜਾਣਾ ਪਿਆ ਤਾਂ ਉਹ ਪਿੱਛੇ ਨਹੀਂ ਹੱਟਣਗੀਆਂ।