ਸੱਭਿਆਚਾਰ ਅਤੇ ਸਾਹਿਤ ਅਕੈਡਮੀ ਨੇ ਕਿਸਾਨ ਜਥੇਬੰਦੀਆਂ ਦੇ ਹੱਕ 'ਚ ਦਿੱਤਾ ਨਾਰਾ - ਕਿਸਾਨੀ ਸੰਘਰਸ਼ ਵਿੱਚ ਸ਼ਹੀਦ
ਅੰਮ੍ਰਿਤਸਰ: ਸਭਿਆਚਾਰ ਅਤੇ ਸਾਹਿਤ ਅਕੈਡਮੀ ਨੇ ਕਿਸਾਨ ਜਥੇਬੰਦੀਆਂ ਦੇ ਹੱਕ ਵਿੱਚ ਨਾਰਾ ਮਾਰਦਿਆਂ ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਲਈ ਸਹਾਇਤਾ ਰਾਸ਼ੀ ਮੁਹਾਈਆ ਕਰਵਾਈ। ਅਕੈਡਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਦੱਸਿਆ ਕਿ ਦੇਸ਼ ਦੇ ਅੰਨਦਾਤਾ ਕਹੇ ਜਾਣ ਵਾਲੇ ਕਿਸਾਨਾ ਦੇ ਸੰਘਰਸ਼ ਵਿੱਚ ਸੱਭਿਆਚਾਰ ਅਤੇ ਸਾਹਿਤ ਅਕੈਡਮੀ ਹਮੇਸ਼ਾਂ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਅਕੈਡਮੀ ਨੇ ਕਿਸਾਨ ਸੰਘਰਸ਼ ਵਿੱਚ ਸ਼ਹੀਦ ਹੋਏ ਨੋਜਵਾਨ ਦੇ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਰਾਸ਼ੀ ਅਤੇ ਕਿਸਾਨ ਯੂਨੀਅਨ ਨੂੰ ਸਵਾ ਲੱਖ ਰੁਪਏ ਦੀ ਰਾਸ਼ੀ ਦਾ ਚੈੱਕ ਦਿੱਤਾ। ਕਿਸਾਨੀ ਸੰਘਰਸ਼ ਬਾਰੇ ਗਲ਼ਤ ਬਿਆਨ ਬਾਜ਼ੀ ਕਰ ਰਹੇ ਭਾਜਪਾ ਦੇ ਅੰਮ੍ਰਿਤਸਰ ਦੇ ਨੁਮਾਇੰਦੇ ਸ਼ਵੇਤ ਮਲਿਕ, ਰਜਿੰਦਰ ਮੋਹਨ ਸਿੰਘ ਛੀਨਾ ਅਤੇ ਅਨਿਲ ਜੋਸ਼ੀ ਦਾ ਘਿਰਾਓ ਕੀਤਾ ਜਾਵੇਗਾ।