ਕਿਸਾਨਾਂ ਦੇ ਰੋਸ ਨੂੰ ਦੇਖਦੇ ਅਕਾਲੀ-ਬਸਪਾ ਨੇ ਪ੍ਰੋਗਰਾਮ ਕੀਤਾ ਮੁਲਤਵੀ
ਹੁਸ਼ਿਆਰਪੁਰ: ਜਿੱਥੇ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਕਿਸਾਨ ਜਥੇਬੰਦੀਆਂ ਦਿੱਲੀ ਦੀਆਂ ਬਰੂਹਾਂ ’ਤੇ ਡਟੀਆਂ ਹੋਈਆਂ ਹਨ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਸਿਆਸੀ ਪਾਰਟੀਆਂ ਦੇ ਪ੍ਰੋਗਰਾਮਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਸਬੰਧ ਵਿੱਚ ਹਲਕਾ ਗੜ੍ਹਸ਼ੰਕਰ ਵਿੱਖੇ 2 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਵਲੋਂ ਪ੍ਰੋਗਰਾਮ ਰੱਖਿਆ ਗਿਆ ਸੀ, ਪਰ ਕਿਸਾਨ ਜਥੇਬੰਦੀਆਂ ਵਿੱਚ ਰੋਸ ਨੂੰ ਮੁੱਖ ਰੱਖਦੇ ਹੋਏ ਪ੍ਰੋਗਰਾਮ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਮੌਕੇ ਅਕਾਲੀ ਆਗੂ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਹਕ ਵਿੱਚ ਹਮੇਸ਼ਾ ਖੜ੍ਹੇ ਹਾਂ ਤੇ ਉਹਨਾਂ ਦੇ ਨਾਲ ਹੀ ਚੱਲਾਗੇ।