ਆਪਣਾ ਵਜੂਦ ਬਚਾਉਣ ਲਈ ਅਕਾਲੀ ਦਲ ਨੇ ਕੀਤਾ ਗੱਠਜੋੜ-ਔਜਲਾ - ਬੇਅਦਬੀ ਅਤੇ ਗੋਲੀਕਾਂਡ
ਅੰਮ੍ਰਿਤਸਰ: ਅਗਾਮੀ ਚੋਣਾਂ ਦੀ ਤਿਆਰੀ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਵਲੋਂ ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਕੀਤਾ ਹੈ। ਜਿਸ ਨੂੰ ਲੈਕੇ ਲੋਕ ਸਭਾ ਮੈਂਬਰ ਗੁਰਜੀਤ ਔਜਲਾ ਨੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪੰਜਾਬ 'ਚ ਆਪਣਾ ਵਜੂਦ ਬਚਾਉਣ ਲਈ ਅਕਾਲੀ ਦਲ ਵਲੋਂ ਇਹ ਗੱਠਜੋੜ ਕੀਤਾ ਹੈ। ਉਨ੍ਹਾਂ ਕਿਹਾ ਕਿ ਲੋਕ ਬੇਅਦਬੀ ਅਤੇ ਗੋਲੀਕਾਂਡ ਨਹੀਂ ਭੁੱਲੇ ਅਤੇ ਨਾ ਹੀ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦਾ ਮਾਮਲਾ ਭੁੱਲੇ ਹਨ। ਉਨ੍ਹਾਂ ਕਿਹਾ ਕਿ ਪਿੰਡਾਂ 'ਚ ਲੋਕ ਇਨ੍ਹਾਂ ਨੂੰ ਸਵਾਲ ਕਰਨਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ 'ਚ ਕਾਂਗਰਸ ਦੀ ਸਰਕਾਰ ਹੀ ਬਣੇਗੀ।