ਅਕਾਲੀ ਦਲ ਨੇ ਮੰਡੀਆਂ ’ਚ ਬਾਰਦਾਨੇ ਦੀ ਕਮੀ ਦੇ ਮੁੱਦੇ ’ਤੇ ਪੰਜਾਬ ਸਰਕਾਰ ਨੂੰ ਘੇਰਿਆ - ਮੰਡੀਆਂ ’ਚ ਬਾਰਦਾਨੇ
ਰੂਪਨਗਰ: ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਸਰਕਾਰ ’ਤੇ ਤਿਖੇ ਸ਼ਬਦੀ ਵਾਰ ਕਰਦਿਆਂ ਕਿਹਾ ਕਿ ਮੰਡੀਆਂ ’ਤ ਬਾਰਦਾਨੇ ਦੀ ਕਮੀ ਨਾਲ ਕਿਸਾਨ ਪਰੇਸ਼ਾਨ ਹੈ ਤੇ ਸਰਕਾਰ ਤੇ ਕੋਈ ਫ਼ਰਕ ਨੀ ਪੈ ਰਿਹਾ। ਇਸ ਮੌਕੇ ਬਾਰਦਾਨੇ ਦੀ ਕਮੀ ਨੂੰ ਲੈ ਕੇ ਉਨ੍ਹਾਂ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੁਆਰਾ ਅਸਤੀਫ਼ਾ ਦਿੱਤੇ ਜਾਣ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਮੰਡੀਆਂ ਦੇ ਵਿੱਚ ਕਿਸਾਨ ਦੀ ਦੁਰਗੱਤ ਹੋਈ ਉਸ ਲਈ ਸਿੱਧੇ ਤੌਰ ’ਤੇ ਮੁੱਖ ਮੰਤਰੀ ਪੰਜਾਬ ਅਤੇ ਫੂਡ ਸਪਲਾਈ ਵਿਭਾਗ ਦੇ ਮੰਤਰੀ ਆਸ਼ੂ ਜ਼ਿੰਮੇਵਾਰ ਹਨ।