ਚੋਣਾਂ ਨੂੰ ਲੈ ਕੇ ਅਕਾਲੀ ਦਲ ਨੇ ਸਰਗਰਮੀਆਂ ਕੀਤੀਆਂ ਤੇਜ - ਵਿਧਾਨ ਸਭਾ
ਫਿਰੋਜ਼ਪੁਰ : ਵਿਧਾਨ ਸਭਾ ਚੋਣਾਂ ਦਾ ਸਮਾਂ ਨਜ਼ਦੀਕ ਆਉਂਦੇ ਹੀ ਸਾਰੀਆਂ ਸਿਆਸੀਆਂ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਜਿਸ ਤਹਿਤ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸੂਬੇ ਦੇ ਵੱਖ-ਵੱਖ ਹਲਕਿਆਂ ਦੇ ਦੌਰੇ ਕਰ ਰਹੇ ਹਨ ਅਤੇ ਆਉਣ ਵਾਲੀ 18 ਅਗਸਤ ਨੂੰ ਉਨ੍ਹਾਂ ਵੱਲੋਂ ਵਿਧਾਨ ਸਭਾ ਹਲਕਾ ਜ਼ੀਰਾ ਦੇ ਵੱਖ-ਵੱਖ ਬਲਾਕਾਂ ਦਾ ਦੌਰਾ ਕੀਤਾ ਜਾਣਾ ਹੈ। ਜਿਸ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਉਮੀਦਵਾਰ ਅਤੇ ਸਾਬਕਾ ਕੈਬਨਿਟ ਮੰਤਰੀ ਜਨਮੇਜਾ ਸਿੰਘ ਸੇਖੋਂ ਨੇ ਜ਼ੀਰਾ ਹਲਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਇੱਥੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦੌਰੇ ਸਬੰਧੀ ਕੀਤੀਆਂ ਤਿਆਰੀਆਂ ਸਬੰਧੀ ਜਾਇਜ਼ਾ ਲਿਆ।