ਅਕਾਲੀ ਦਲ ਨੇ ਚੋਣ ਕਮਿਸ਼ਨ ਤੋਂ ਸੁਖਬੀਰ ਬਾਦਲ ’ਤੇ ਹਮਲੇ ਦੀ ਨਿਰਪੱਖ ਜਾਂਚ ਮੰਗੀ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦਾ ਵਫ਼ਦ ਬੀਤੇ ਦਿਨ ਰਾਜ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੂੰ ਮੰਗ-ਪੱਤਰ ਸੌਂਪਣ ਪਹੁੰਚਿਆ। ਇਸ ਵਫ਼ਦ ’ਚ ਮਹੇਸ਼ਇੰਦਰ ਗਰੇਵਾਲ ਦੇ ਨਾਲ ਡਾ. ਦਲਜੀਤ ਸਿੰਘ ਚੀਮਾ ਵੀ ਹਾਜ਼ਰ ਸਨ। ਉਨ੍ਹਾਂ ਨੇ ਚੋਣ ਕਮਿਸ਼ਨਰ ਨੂੰ ਮੰਗ ਕੀਤੀ ਕਿ ਨਿਰਪੱਖ ਮਿਉਂਸਿਪਲ ਚੋਣਾਂ ਯਕੀਨੀ ਬਣਾਉਣ ਲਈ ਤੁਰੰਤ ਪੈਰਾ ਮਿਲਟਰੀ ਫੋਰਸ ਤੈਨਾਤ ਕੀਤੇ ਜਾਣ ਦੀ ਮੰਗ ਕੀਤੀ। ਅਕਾਲੀ ਲੀਡਰ ਮਹੇਸ਼ਇੰਦਰ ਸਿੰਘ ਗਰੇਵਾਲ ਦੀ ਅਗਵਾਈ ’ਚ ਅਕਾਲੀ ਵਫ਼ਦ ਨੇ ਸੂਬਾ ਚੋਣ ਕਮਿਸ਼ਨਰ ਨੂੰ ਜਲਾਲਾਬਾਦ ਵਿੱਚ ਕਾਂਗਰਸੀ ਆਗੂਆਂ ਵੱਲੋਂ ਅਕਾਲੀ ਦਲ ਵਰਕਰਾਂ ਤੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਕੀਤੇ ਹਮਲੇ ਤੋਂ ਵੀ ਜਾਣੂ ਕਰਵਾਇਆ। ਇਸ ਹਮਲੇ ਨੂੰ ਲੋਕਤੰਤਰ ਲਈ ਮਾੜਾ ਦਿਨ ਕਰਾਰ ਦਿੰਦਿਆਂ ਵਫ਼ਦ ਨੇ ਸੂਬਾ ਚੋਣ ਕਮਿਸ਼ਨਰ ਨੂੰ ਅੱਗੇ ਮੰਗ ਕੀਤੀ ਕੀ ਸਾਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।