ਭਲਕੇ ਵਿਧਾਨ ਸਭਾ ਦੇ ਘਿਰਾਓ ਨੂੰ ਲੈ ਕੇ ਅਕਾਲੀ ਦਲ ਵੱਲੋਂ ਰਣਨੀਤੀ ਤਿਆਰ - ਅਕਾਲੀ ਦਲ ਵੱਲੋਂ ਰਣਨੀਤੀ ਤਿਆਰ
ਸ੍ਰੀ ਫਤਿਹਗੜ੍ਹ ਸਾਹਿਬ: ਅਕਾਲੀ ਦਲ ਵਲੋਂ ਭਲਕੇ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਸਰਕਾਰ ਨੂੰ ਘੇਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜਿਸ ਤਹਿਤ ਸ੍ਰੀ ਫਤਿਹਗੜ੍ਹ ਸਾਹਿਬ 'ਚ ਅਕਾਲੀ ਵਰਕਰਾਂ ਵਲੋਂ ਜਿਲ੍ਹਾ ਪ੍ਰਧਾਨ ਜਗਦੀਮ ਚੀਮਾ ਅਤੇ ਬੱਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਪ੍ਰਧਾਨਗੀ 'ਚ ਕੀਤੀ ਗਈ। ਇਸ ਮੌਕੇ ਜਗਦੀਪ ਚੀਮਾ ਦਾ ਕਹਿਣਾ ਕਿ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਵੱਡੀ ਗਿਣਤੀ 'ਚ ਅਕਾਲੀ ਵਰਕਰ ਚੰਡੀਗੜ੍ਹ ਸਰਕਾਰ ਨੂੰ ਘੇਰਨ ਲਈ ਪਹੁੰਚਣਗੇ। ਅਕਾਲੀ ਆਗੂਆਂ ਦਾ ਕਹਿਣਾ ਕਿ ਸਰਕਾਰ ਦੇ ਘਿਰਾਓ ਲਈ ਰਣਨੀਤੀ ਤਿਆਰ ਕਰ ਲਈ ਗਈ ਹੈ, ਜਿਸ ਤਹਿਤ ਵੱਖ-ਵੱਖ ਥਾਵਾਂ 'ਤੇ ਅਕਾਲੀ ਵਰਕਰਾਂ ਨਾਲ ਮੀਟਿੰਗਾਂ ਕਰ ਲਈਆਂ ਗਈਆਂ ਹਨ ਅਤੇ ਭਲਕੇ ਵੱਡੇ ਇਕੱਠ ਨਾਲ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ।