ਅਕਾਲੀਆਂ ਨੇ ਨਵਜੋਤ ਸਿੰਘ ਸਿੱਧੂ 'ਤੇ ਸਾਧੇ ਨਿਸ਼ਾਨੇ - ਨਵਜੋਤ ਸਿੰਘ ਸਿੱਧੂ
ਸ੍ਰੀ ਮੁਕਤਸਰ ਸਾਹਿਬ: ਕੱਲ੍ਹ ਸ਼ਾਮ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਈ ਮਹਾਂ ਸਿੰਘ ਹਾਲ ਵਿੱਚ ਇੱਕ ਵੱਡਾ ਇਕੱਠ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਨਗਰ ਕੌਂਸਲ ਬੇਦੀ ਨੇ ਬੋਲਦਿਆਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਜੋ ਵਾਅਦੇ ਕੀਤੇ ਹਨ। ਉਹ ਲੋਕਾਂ ਤੱਕ ਘਰ-ਘਰ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਤੁਹਾਨੂੰ ਪਤਾ ਹੈ ਕਿ ਜੋ ਸੁਖਬੀਰ ਬਾਦਲ ਵਾਅਦਾ ਕਰਦੇ ਹਨ ਉਹ ਪੂਰਾ ਕਰਕੇ ਹੀ ਰਹਿੰਦੇ ਹਨ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੋ ਸ੍ਰ ਨਵਜੋਤ ਸਿੰਘ ਸਿੱਧੂ ਨੇ ਜੋ ਐਲਾਨ ਕੀਤਾ ਹੈ ਕਿ 2022 'ਚ ਸਾਡੀ ਸਰਕਾਰ ਆਉਣ ਤੇ ਬਿਜਲੀ ਤਿੰਨ ਰੁਪਏ ਯੂਨਿਟ ਦਿੱਤੀ ਜਾਵੇਗੀ। ਉਨ੍ਹਾਂ ਨੇ ਨਵਜੋਤ ਸਿੱਧੂ ਤੇ ਤੰਜ ਕੱਸਦਿਆਂ ਕਿਹਾ ਕਿ ਨਵਜੋਤ ਸਿੱਧੂ ਤਾਂ ਨਚਾਰ ਹੈ।