ਚੋਣਾਂ ਦੀ ਤਾਰੀਕ 14 ਫਰਵਰੀ ਦੇ ਐਲਾਨ ਤੋਂ ਰਵਿਦਾਸ ਭਾਈਚਾਰੇ 'ਚ ਰੋਸ - 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੀ ਤਰੀਕ ਦਾ ਐਲਾਨ ਕਰ ਦਿੱਤੀ ਗਈ ਹੈ, ਜੋ ਕਿ 14 ਫਰਵਰੀ ਨੂੰ ਪੰਜਾਬ ਵਿੱਚ ਚੋਣਾਂ ਹੋਣਗਿਆ। ਜਿਸ ਤੋਂ ਬਾਅਦ ਪੰਜਾਬ ਵਿੱਚ ਰਵਿਦਾਸ ਭਾਈਚਾਰੇ ਵਿੱਚ ਬਹੁਤ ਜ਼ਿਆਦਾ ਰੋਸ ਪਾਇਆ ਜਾ ਰਿਹਾ ਹੈ। ਇਸ ਸੰਬੰਧੀ ਅੰਮ੍ਰਿਤਸਰ ਵਿੱਚ ਰਵਿਦਾਸ ਭਾਈਚਾਰੇ ਵੱਲੋਂ ਇਕੱਠੇ ਹੋ ਕੇ ਅੰਮ੍ਰਿਤਸਰ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ। ਉੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਾ ਨੇ ਕਿਹਾ ਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ 'ਤੇ ਸਤਿਕਾਰ ਨਾਲ ਸੰਗਤਾਂ ਬਨਾਰਸ ਜਾ ਕੇ ਇਹ ਦਿਹਾੜਾ ਮਨਾਉਂਦੀਆਂ ਹਨ। ਪਰ 14 ਫਰਵਰੀ ਨੂੰ ਪੰਜਾਬ ਵਿੱਚ ਚੋਣਾਂ ਦਾ ਸਮਾਂ ਰੱਖਿਆ ਗਿਆ ਹੈ।