ਮੁੱਦਕੀ ਜੰਗ ਦੇ ਸ਼ਹੀਦਾਂ ਦੀ ਯਾਦ ’ਚ ਸਜਾਇਆ ਨਗਰ ਕੀਰਤਨ - ਨਗਰ ਕੀਰਤਨ ਸਜਾਇਆ
ਫਿਰੋਜ਼ਪੁਰ: ਐਂਗਲੋ-ਸਿੱਖ ਪਹਿਲੀ ਜੰਗ ਦੌਰਾਨ ਸ਼ਹੀਦ ਹੋਏ ਸਿੱਖਾਂ ਦੀ ਯਾਦ ਵਿੱਚ ਹਰ ਸਾਲ ਮੁੱਦਕੀ ਵਾਸੀਆਂ ਵੱਲੋਂ ਨਗਰ ਕੀਰਤਨ ਸਜਾਇਆ ਜਾਂਦਾ ਹੈ। ਇਸ ਸਾਲ ਵੀ ਸਮੂਹ ਸੰਗਤ ਵੱਲੋਂ ਐਂਗਲੋ-ਸਿੱਖ ਜੰਗ ’ਚ ਸ਼ਹੀਦ ਹੋਏ ਸਿੱਖਾਂ ਦੀ ਯਾਦ ’ਚ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ, ਇਸ ਮੌਕੇ ਢਾਡੀ ਜਥਿਆਂ ਨੇ ਜੌਸ਼ੀਲੀਆਂ ਵਾਰਾਂ ਰਾਹੀਂ ਸੰਗਤ ਨੂੰ ਸਿੱਖਾਂ ਦੇ ਲਾਸਾਨੀ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਦੌਰਾਨ ਸੰਗਤਾਂ ਲਈ ਜਗ੍ਹਾ ਜਗ੍ਹਾ ਲੰਗਰ ਲਗਾਏ ਸਨ, ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਲੋਹਾਮ, ਮੁੱਦਕੀ ਵਿਚੋਂ ਹੁੰਦਾ ਹੋਇਆ ਸ਼ਾਮ ਨੂੰ ਮੁੜ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ।