ਭਾਰਤੀ ਜਨਤਾ ਪਾਰਟੀ ਨੇ ਕਿਸਾਨਾਂ ਨੂੰ ਦਿੱਤਾ ਇਹ ਜਵਾਬ
ਜਲੰਧਰ: ਭਾਰਤੀ ਜਨਤਾ ਪਾਰਟੀ ਦੇ ਨੇਤਾ ਮਨੋਰੰਜਨ ਕਾਲੀਆ ਨੇ ਕਿਹਾ ਹੈ ਕਿ ਕਿਸਾਨ ਅਕਾਲੀ ਦਲ ਅਤੇ ਭਾਜਪਾ ਦਾ ਵਿਰੋਧ ਪਹਿਲਾਂ ਹੀ ਕਰ ਚੁੱਕੇ ਹਨ ਅਤੇ ਹੁਣ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਦੁਆਰਾ ਕਾਂਗਰਸ ਦਾ ਵਿਰੋਧ ਕਰਨ ਦੀ ਗੱਲ ਹੋ ਰਹੀ ਹੈ। ਇਸ ਨਾਲ ਸਾਫ਼ ਹੁੰਦਾ ਹੈ ਕਿ ਉਗਰਾਹਾਂ ਖੁਦ ਆਪਣੀ ਕੋਈ ਪਾਰਟੀ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਵਿਰੋਧ ਕਰ ਰਹੇ ਹਨ, ਤਾਂ ਉਨ੍ਹਾਂ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਆਖ਼ਿਰ ਉਹ ਕਿਸ ਪਾਰਟੀ ਦੇ ਨਾਲ ਹਨ। ਉਨ੍ਹਾਂ ਨੇ ਕਿਹਾ ਕਿ ਕੋਈ ਵੀ ਕਿਸਾਨਾਂ ਦੇ ਮਸਲੇ ਨੂੰ ਸੁਲਝਾਉਣ ਲਈ ਭਾਜਪਾ ਦੀ ਲੀਡਰਸ਼ਿਪ ਨਾਲ ਗੱਲ ਕਰ ਸਕਦਾ ਹੈ।