ਪਿੰਡ ਦੇ ਛੱਪੜ 'ਚ ਤੈਰਦੀ ਮਿਲੀ ਵਿਅਕਤੀ ਦੀ ਲਾਸ਼ - ਥਾਣਾ ਚੱਬੇਵਾਲ
ਹੁਸ਼ਿਆਰਪੁਰ: ਹੁਸ਼ਿਆਰਪੁਰ-ਚੰਡੀਗੜ੍ਹ ਰੋਡ 'ਤੇ ਸਥਿਤ ਪਿੰਡ ਜਾਣ ਦੇ ਛੱਪੜ 'ਚ ਇੱਕ ਵਿਅਕਤੀ ਦੀ ਲਾਸ਼ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਚੱਬੇਵਾਲ ਦੇ ਪੁਲਿਸ ਅਧਿਕਾਰੀ ਦਾ ਕਹਿਣਾ ਕਿ ਉਨ੍ਹਾਂ ਨੂੰ ਲਾਸ਼ ਸਬੰਧੀ ਸੂਚਨਾ ਮਿਲੀ ਸੀ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਗੁਰਸ਼ਿੰਦਰ ਸਿੰਘ ਵਾਸੀ ਪਿੰਡ ਛਾਉਣੀ ਕਲਾਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਮਾਨਸਿਕ ਬਿਮਾਰ ਚੱਲ ਰਿਹਾ ਸੀ। ਉਨ੍ਹਾਂ ਦਾ ਕਹਿਣਾ ਕਿ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਰੱਖਿਆ ਗਿਆ ਹੈ ਅਤੇ ਪਰਿਵਾਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।