ਸ਼ੱਕੀ ਹਲਾਤਾਂ 'ਚ ਟਰੱਕ ਡਰਾਇਵਰ ਦੀ ਮਿਲੀ ਲਾਸ਼ - suspicious
ਜੰਮੂ ਤੋਂ ਦਿੱਲੀ ਨੈਸ਼ਨਲ ਹਾਈਵੇ ਤੇ ਦਸੂਹਾ ਦੇ ਨਜ਼ਦੀਕ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਟਾਰਾਲੇ ਦੇ ਨਾਲ ਇੱਕ ਨੌਜਵਾਨ ਦੀ ਲਾਸ਼ ਲਟਕਦੀ ਹੋਈ ਮਿਲੀ। ਜਿਸ ਨੂੰ ਦਸੂਹਾ ਪੁਲਿਸ ਨੇ ਆਪਣੇ ਕਬਜ਼ੇ ਵਿੱਚ ਲੈ ਕੇ ਸਿਵਿਲ ਹਸਪਤਾਲ ਦਸੂਹਾ ਦੀ ਮੋਰਚਰੀ ਵਿੱਚ ਜਮਾ ਕਰਵਾ ਦਿੱਤਾ ਹੈ। ਮ੍ਰਿਤਕ ਨੌਜਵਾਨ ਦੇ ਕੋਲੋਂ ਉਸ ਦਾ ਡਰਾਈਵਿੰਗ ਲਾਈਸੈਂਸ ਮਿਲਿਆ ਜਿਸ ਤੋਂ ਉਸ ਦੀ ਪਹਿਚਾਣ ਗੁਰਜੀਤ ਸਿੰਘ ਪੁੱਤਰ ਸ਼ਿਗਾਰਾ ਸਿੰਘ ਵਾਸੀ ਦਾਂਦੀਵਾਲ ਤਹਿਸੀਲ ਧੂਰੀ ਜ਼ਿਲ੍ਹਾ ਸੰਗਰੂਰ ਵੱਜੋਂ ਹੋਈ। ਆਖਰੀ ਜਾਣਕਾਰੀ ਮਿਲਣ ਤੱਕ ਪੁਲਿਸ ਅਧਿਕਾਰੀ ਨੇ ਅਨਿਲ ਕੁਮਾਰ ਦੇ ਦੱਸਣ ਮੁਤਾਬਿਕ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਉਸ ਦੀ ਮੌਤ ਦੀ ਖ਼ਬਰ ਦੇ ਦਿੱਤੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਮਾਮਲੇ ਦੀ ਤਫਤੀਸ਼ ਜਾਰੀ ਹੈ।