ਕੈਪਟਨ ਸਰਕਾਰ ਦੇ ਝੂਠੇ ਲਾਰਿਆਂ ਦਾ ਭੰਨ੍ਹਿਆ ਘੜਾ - ਝੂਠੇ ਵਾਅਦਿਆਂ ਦਾ ਘੜਾ ਭੰਨਿਆਂ
ਪਟਿਆਲਾ: ਆਸ਼ਾ ਵਰਕਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਪਿਛਲੇ ਲੰਮੇ ਸਮੇਂ ਤੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਸਰਕਾਰ ਵੱਲੋਂ ਅਜੇ ਤੱਕ ਆਸ਼ਾ ਵਰਕਰਾਂ ਦੀ ਸਮੱਸਿਆ ਦਾ ਕੋਈ ਹੱਲ ਨਹੀਂ ਕੱਢਿਆ ਗਿਆ। ਹੱਲ ਨਾ ਨਿਕਲਣ ਦੇ ਚੱਲਦੇ ਵੱਡੀ ਗਿਣਤੀ ਦੇ ਵਿੱਚ ਆਸ਼ਾ ਵਰਕਰਾਂ ਪਟਿਆਲਾ ‘ਚ ਸੜਕ ਜਾਮ ਕਰਕੇ ਸਰਕਾਰ ਖਿਲਾਫ਼ ਜੰਮਕੇ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਸਰਕਾਰ ਦਾ ਪਿੱਟ ਸਿਆਪਾ ਕਰਦੇ ਹੋਏ ਝੂਠੇ ਵਾਅਦਿਆਂ ਦਾ ਘੜ੍ਹਾ ਵੀ ਭੰਨਿਆ ਗਿਆ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਉਹ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਵਿੱਢਣਗੇ।