ਚੋਣਾਂ ਨੂੰ ਲੈਕੇ ਅਕਾਲੀ ਦਲ ਵੱਲੋਂ ਐਲਾਨੇ ਉਮੀਦਵਾਰ ਨੇ ਕਹੀਆਂ ਇਹ ਵੱਡੀਆਂ ਗੱਲਾਂ - Akali Dal said big things
ਸ੍ਰੀ ਫਤਿਹਗੜ੍ਹ ਸਾਹਿਬ: ਪੰਜਾਬ ਵਿੱਚ ਹੋਣ ਜਾ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ (2022 Assembly Elections) ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ (Shiromani Akali Dal) ਵੱਲੋਂ 64 ਹਲਕਿਆਂ ਦੇ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਹਲਕਿਆਂ ਵਿੱਚ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਜਗਦੀਪ ਸਿੰਘ ਚੀਮਾ ਅਤੇ ਹਲਕਾ ਅਮਲੋਹ ਤੋਂ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਵਿਧਾਨ ਸਭਾ ਹਲਕਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਐਲਾਨੇ ਗਏ ਉਮੀਦਵਾਰ ਜਗਦੀਪ ਸਿੰਘ ਚੀਮਾ ਵੱਲੋਂ ਉਮੀਦਵਾਰ ਐਲਾਨੇ ਜਾਣ ‘ਤੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਗਿਆ। ਇਸ ਮੌਕੇ ਜਗਦੀਪ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਹਾਈਕਮਾਨ ਨੇ ਜੋ ਉਨ੍ਹਾਂ ‘ਤੇ ਵਿਸ਼ਵਾਸ ਕਰਕੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਉਸ ‘ਤੇ ਉਹ ਖਰ੍ਹੇ ਉੱਤਰਨਗੇ ਅਤੇ ਜਿੱਤ ਹਾਸਿਲ ਕਰਨਗੇ। ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਦਿਹਾਤੀ ਦਾ ਜ਼ਿਲ੍ਹਾ ਪ੍ਰਧਾਨ ਹੋਣ ਦੇ ਨਾਤੇ ਉਨ੍ਹਾਂ ਵੱਲੋਂ ਤਿੰਨੋਂ ਸੀਟਾਂ ਅਕਾਲੀ ਦਲ ਦੀ ਝੋਲੀ ਵਿੱਚ ਪਾਉਣ ਦੇ ਲਈ ਮਿਹਨਤ ਕੀਤੀ ਜਾਵੇਗੀ।