ਅੱਗ ਲੱਗਣ ਕਾਰਨ ਗੱਤੇ ਦੀ ਫੈਕਟਰੀ ਸ਼ੜ ਕੇ ਹੋਈ ਸਵਾਹ - ਅੱਗ ਬੁਝਾਊ ਅਮਲੇ
ਲੁਧਿਆਣਾ:ਤਾਜਪੁਰ ਰੋਡ ਤੇ ਸਥਿਤ ਆਰ ਐਸ ਇੰਡਸਟਰੀ ਦੇ ਗੋਦਾਮ ਵਿਚ ਬੀਤੀ ਰਾਤ ਅਚਾਨਕ ਅੱਗ ਲੱਗ ਗਈ ਜਿਸ ਤੋਂ ਬਾਅਦ ਇਲਾਕੇ ਦੇ ਵਿੱਚ ਹਫੜਾ ਦਫੜੀ ਦਾ ਮਾਹੌਲ ਪੈਦਾ ਹੋ ਗਿਆ ਅਤੇ ਦੇਖਦਿਆਂ ਹੀ ਦੇਖਦਿਆਂ ਅੱਗ ਤੇਜ਼ੀ ਨਾਲ ਫੈਲੀ ਕਿਉਂਕਿ ਬੀਤੀ ਰਾਤ ਲਗਾਤਾਰ ਤੇਜ਼ ਹਵਾਵਾਂ ਚੱਲਣ ਕਰਕੇ ਅੱਗੇ ਤੋਂ ਅੱਗ ਫੈਲਦੀ ਗਈ। ਜਿਸ ਤੋਂ ਬਾਅਦ ਤੁਰੰਤ ਲੁਧਿਆਣਾ ਅੱਗ ਬੁਝਾਊ ਅਮਲੇ ਨੂੰ ਸੂਚਿਤ ਕੀਤਾ ਗਿਆ ਅਤੇ ਗੱਡੀਆਂ ਪਾਣੀ ਲੈ ਕੇ ਮੌਕੇ ਤੇ ਪਹੁੰਚੀ ਅਤੇ ਅੱਗ ਤੇ ਕਾਬੂ ਪਾਉਣਾ ਸ਼ੁਰੂ ਕੀਤਾ ਪਰ ਪੂਰੀ ਰਾਤ ਅੱਗ ਸੁਲਗਦੀ ਰਹੀ ਅਤੇ ਸਵੇਰੇ ਮੁੜ ਤੋਂ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ਾਂ ਕੀਤੀਆਂ ਗਈਆਂ ਜਾਣਕਾਰੀ ਦਿੰਦਿਆ ਅੱਗ ਬੁਝਾਊ ਅਮਲੇ ਦੇ ਅਫ਼ਸਰ ਰਜਿੰਦਰ ਨੇ ਦੱਸਿਆ ਕਿ ਬੀਤੀ ਰਾਤ ਅੱਗ ਲੱਗੀ ਸੀ ਅਤੇ ਉਨ੍ਹਾਂ ਨੇ ਤੁਰੰਤ ਲੁਧਿਆਣਾ ਦੇ ਚਾਰੇ ਸਟੇਸ਼ਨਾਂ ਤੋਂ ਗੱਡੀਆਂ ਮੰਗਾਂ ਕੇ ਅੱਗ ਤੇ ਕਾਬੂ ਪਾਉਣਾ ਸ਼ੁਰੂ ਕੀਤਾ ਪਾਣੀ ਦੂਰੋਂ ਲਿਆਉਣ ਕਰਕੇ ਅੱਗ ਤੇ ਕਾਬੂ ਪਾਉਣ ਚ ਕਾਫੀ ਮੁਸ਼ਕਿਲਾਂ ਆਈਆਂ ਪਰ ਹੁਣ ਕਾਫੀ ਹੱਦ ਤੱਕ ਅੱਗ ਤੇ ਕਾਬੂ ਪਾ ਲਿਆ ਗਿਆ ਹੈ। ਹਾਲਾਂਕਿ ਅੱਗ ਲੱਗਣ ਦੇ ਕਾਰਨਾਂ ਦਾ ਹਾਲੇ ਤੱਕ ਨਹੀਂ ਪਤਾ ਲੱਗਿਆ।