ਖੇਤੀ ਕਾਨੂੰਨਾਂ ਦਾ ਚੱਲ ਰਿਹਾ ਰੇੜਕਾ ਖ਼ਤਮ ਕਰੇ ਕੇਂਦਰ ਸਰਕਾਰ: ਕਿਸਾਨ - ਖੇਤੀ ਕਾਨੂੰਨ
ਮਾਨਸਾ: ਖੇਤੀ ਕਾਨੂੰਨਾਂ ਬਾਰੇ ਗੱਲਬਾਤ ਦੇ ਸਿਲਸਿਲੇ ਤਹਿਤ ਕੇਂਦਰ ਸਰਕਾਰ ਨਾਲ ਮੀਟਿੰਗ ਸਬੰਧੀ ਮਾਨਸਾ ਰੇਲਵੇ ਸਟੇਸ਼ਨ 'ਤੇ ਧਰਨਾ ਦੇ ਰਹੇ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪਹਿਲੀਆਂ ਮੀਟਿੰਗਾਂ ਵਿੱਚ ਕਿਸਾਨਾਂ ਨੂੰ ਲਾਰੇ ਲਗਾਉਂਦੀ ਆਈ ਹੈ। ਉਨ੍ਹਾਂ ਕਿਹਾ ਕੇਂਦਰ ਸਰਕਾਰ ਛੇਤੀ ਤੋਂ ਛੇਤੀ ਇਸ ਮਸਲੇ 'ਤੇ ਗੱਲ ਕਰਕੇ ਖੇਤੀ ਕਾਨੂੰਨ ਰੱਦ ਕਰੇ। ਜੇਕਰ ਕੇਂਦਰ ਸਰਕਾਰ ਸੋਮਵਾਰ ਵਾਲੀ ਮੀਟਿੰਗ ਵਿੱਚ ਕੋਈ ਹੱਲ ਨਹੀਂ ਕਰਦੀ ਤਾਂ ਸੰਘਰਸ਼ ਹੋਰ ਵੀ ਜ਼ਿਆਦਾ ਤਿੱਖਾ ਹੋਵੇਗਾ। ਕਿਸਾਨੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਸ਼ਹਾਦਤ ਦੀ ਚਿੰਤਾ ਨੂੰ ਲੈ ਕੇ ਕਿਸਾਨ ਆਗੂ ਦਾ ਕਹਿਣਾ ਹੈ ਕਿ ਲਗਾਤਾਰ ਜਾ ਰਹੀਆਂ ਜਾਨਾਂ ਦੀ ਜ਼ਿੰਮੇਵਾਰ ਵੀ ਕੇਂਦਰ ਸਰਕਾਰ ਹੈ।