ਸਿਹਤ ਕਾਮਿਆਂ ਵੱਲੋਂ ਮੰਗਾਂ ਨੂੰ ਲੈਕੇ ਸਿਵਲ ਸਰਜ਼ਨ ਦਫ਼ਤਰ ਦਾ ਘਿਰਾਓ - ਸਿਵਲ ਸਰਜ਼ਨ ਦਫ਼ਤਰ
ਅੰਮ੍ਰਿਤਸਰ: ਸਿਹਤ ਮਹਿਕਮੇ ਦੇ ਮੁਲਾਜ਼ਮਾਂ ਸੰਬਧੀ ਸਰਕਾਰ ਦੇ ਨਵੇਂ ਨੋਟੀਫਿਕੇਸ਼ਨ ਨੂੰ ਲੈ ਕੇ ਸਿਹਤ ਕਾਮਿਆਂ ਵੱਲੋਂ ਸਿਵਲ ਸਰਜ਼ਨ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਸੂਬਾ ਸਰਕਾਰ ਖਿਲਾਫ਼ ਜਮ ਕੇ ਨਾਰੇਬਾਜ਼ੀ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦਿਆਂ ਸ਼ਮਸ਼ੇਰ ਸਿੰਘ ਕੋਹਰੀ ਪ੍ਰਧਾਨ ਪੰਜਾਬ ਫਾਰਮੇਸੀ ਨੇ ਦੱਸਿਆ ਕਿ ਨੋਟੀਫਿਕੇਸ਼ਨ ਦੇ ਤਹਿਤ ਮੁਲਾਜਮਾਂ ਨੂੰ ਵੱਖ-ਵੱਖ ਕੈਟਾਗਰੀ 'ਚ ਵੰਡ ਕੇ ਉਨ੍ਹਾਂ ਦਾ ਸ਼ੋਸ਼ਣ ਕਰ ਰਹੀ ਹੈ, ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰਾ ਮੁਲਾਜ਼ਮ ਭਾਈਚਾਰਾ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਿਹਾ ਹੈ, ਜੇਕਰ ਸਰਕਾਰ ਸਾਡੀਆਂ ਮੰਗਾਂ 'ਤੇ ਧਿਆਨ ਨਹੀਂ ਦਿੰਦੀ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।