ਗੜ੍ਹਸ਼ੰਕਰ ਵਿੱਚ ਦੇਖਣ ਨੂੰ ਮਿਲਿਆ ਲੌਕਡਾਊਨ ਦਾ ਮੁਕੰਮਲ ਅਸਰ - ਚੌਕਸੀ ਵਰਤੀ ਜਾ ਰਹੀ
ਗੜ੍ਹਸ਼ੰਕਰ: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਲੈਕੇ ਸਰਕਾਰ ਵਲੋਂ ਵੀਕਐਂਡ ਕਰਫਿਊ ਲਗਾਇਆ ਗਿਆ ਹੈ। ਇਸ ਦੇ ਚੱਲਦਿਆਂ ਗੜ੍ਹਸ਼ੰਕਰ 'ਚ ਇਸ ਦਾ ਅਸਰ ਦੇਖਣ ਨੂੰ ਮਿਲਿਆ। ਜਿਥੇ ਦੁਕਾਨਾਂ ਪੂਰੀ ਤਰ੍ਹਾਂ ਬੰਦ ਰਹੀਆਂ। ਇਸ ਦੇ ਨਾਲ ਹੀ ਸੜਕੀ ਆਵਾਜਾਈ ਆਮ ਦੀ ਤਰ੍ਹਾਂ ਰਹੀ। ਇਸ ਸਬੰਧੀ ਮੌਕੇ 'ਤੇ ਮੌਜੂਦ ਪੁਲਿਸ ਅਧਿਕਾਰੀ ਦਾ ਕਹਿਣਾ ਕਿ ਉਨ੍ਹਾਂ ਵਲੋਂ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਾਹਨਾਂ ਦੀ ਚੈਕਿੰਗ ਵੀ ਪੁਲਿਸ ਟੀਮ ਵਲੋਂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਲੋਕਾਂ ਨੂੰ ਅਪੀਲ ਵੀ ਕੀਤੀ ਕਿ ਬਿਨਾਂ ਕੰਮ ਤੋਂ ਘਰ ਤੋਂ ਨਾ ਨਿਕਲਿਆ ਜਾਵੇ।