ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ - ਸਰਕਾਰ ਨੂੰ ਦਿੱਤੀ ਚਿਤਾਵਨੀ
ਪਟਿਆਲਾ: ਡੀਸੀ ਦਫ਼ਤਰ ਦੇ ਬਾਹਰ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦੇ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਤੇ ਇਸ ਮੌਕੇ ਉਹਨਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਸਾੜਿਆ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਸਾਡੇ ਵੱਲੋਂ 12 ਮਾਰਚ ਨੂੰ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਤੋਂ ਬਾਅਦ ਸਾਨੂੰ ਪਟਿਆਲਾ ਪ੍ਰਸ਼ਾਸਨ ਵੱਲੋਂ 30 ਤਾਰੀਕ ਨੂੰ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਕਰਵਾਉਣ ਦੀ ਗੱਲ ਕਹੀ ਗਈ ਸੀ। ਪਰ ਜਦੋਂ ਅਸੀਂ ਮੀਟਿੰਗ ਲਈ ਗਏ ਤਾਂ ਸਾਨੂੰ 1 ਘੰਟਾ ਬਿਠਾ ਵਾਪਿਸ ਭੇਜ ਦਿੱਤਾ ਗਿਆ ਜਿਸ ਦੇ ਵਿਰੋਧ ’ਚ ਅਸੀਂ ਪ੍ਰਦਰਸ਼ਨ ਕਰ ਰਹੇ ਹਾਂ। ਉਹਨਾਂ ਨੇ ਕਿਹਾ ਕਿ ਜਲਦ ਤੋਂ ਜਲਦ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਆਪਣਾ ਸੰਘਰਸ਼ ਹੋਰ ਤਿੱਖਾ ਕਰ ਦੇਵਾਂਗੇ।